ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ''ਤੇ ਬਲਵਿੰਦਰ ਸਿੰਘ ਭੂੰਦੜ ਦਾ ਪਹਿਲਾ ਬਿਆਨ
Friday, Aug 30, 2024 - 06:56 PM (IST)
ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ
ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜਦੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ ਤਾਂ ਉਨ੍ਹਾਂ ਨੇ ਉਦੋਂ ਹੀ ਕਹਿ ਦਿੱਤਾ ਸੀ ਕਿ ਸ੍ਰੀ ਅਕਾਲ ਤਖ਼ਤ ਦਾ ਹੁਕਮ ਸਿਰਮੱਥੇ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ 'ਤੇ ਕੋਈ ਕਿੰਤੂ ਪ੍ਰੰਤੂ ਨਹੀਂ ਹੈ। ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰ ਪੇਸ਼ ਹੋਣਗੇ। ਹਾਲਾਂਕਿ ਭੂੰਦੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਬਨਿਟ ਮੰਤਰੀਆਂ ਕੋਲੋਂ ਮੰਗੇ ਸਪਸ਼ਟੀਕਰਨ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਿਆ ਗਿਆ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਪ ਮੁੱਖ ਮੰਤਰੀ ਹੁੰਦਿਆਂ ਕੁਝ ਅਜਿਹੇ ਫੈਸਲੇ ਲਏ ਜਿਨ੍ਹਾਂ ਨਾਲ ਸਿੱਖ ਪੰਥ ਅਤੇ ਸਿੱਖ ਸੰਗਤ ਨੂੰ ਭਾਰੀ ਢਾਹ ਲੱਗੀ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਵੀ ਪਤਲੀ ਹੋਈ।
ਇਹ ਖ਼ਬਰ ਵੀ ਪੜ੍ਹੋ - ਰਾਣਾ ਗੁਰਜੀਤ ਸਿੰਘ ਦੇ ਪਰਿਵਾਰ 'ਤੇ SEBI ਦੀ ਵੱਡੀ ਕਾਰਵਾਈ
ਇਸ ਦੇ ਨਾਲ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤਕ ਅਕਾਲੀ ਸਰਕਾਰ ਵਿਚ ਮੌਜੂਦ ਰਹੇ ਭਾਈਵਾਲ ਅਤੇ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦੇਣ। ਉਨ੍ਹਾਂ ਕਿਹਾ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ, ਗੁਰੂ ਸਾਹਿਬ ਦੀ ਹਜ਼ੂਰੀ ਵਿਚ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫੀ ਨਹੀਂ ਮੰਗਦਾ ਉਦੋਂ ਤਕ ਉਸ ਨੂੰ ਤਨਖਾਹੀਆ ਐਲਾਨਿਆ ਜਾਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8