ਵੱਡੀ ਖ਼ਬਰ: ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ (ਵੀਡੀਓ)

Thursday, Aug 29, 2024 - 06:52 PM (IST)

ਵੱਡੀ ਖ਼ਬਰ: ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ (ਵੀਡੀਓ)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਅਕਾਲੀ ਦਲ ਵਿਚ ਪੈਦਾ ਹੋਏ ਅੰਦਰੂਨੀ ਕਲੇਸ਼ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਫ਼ੈਸਲਾ ਲੈਂਦਿਆਂ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੂੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।

ਅਕਾਲੀ ਦਲ ਦਾ ਇਹ ਫ਼ੈਸਲਾ ਉਸ ਸਮੇਂ ਆਇਆ ਹੈ ਜਦੋਂ ਪਾਰਟੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ ਅਤੇ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਫ਼ੈਸਲਾ ਵੀ ਆ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਸੁਖਬੀਰ ਸਿੰਘ ਬਾਦਲ ਦਾ ਨੇੜਲੇ ਆਗੂਆਂ ਵਿਚੋਂ ਮੰਨੇ ਜਾਂਦੇ ਹਨ। ਹਾਲਾਂਕਿ ਅਜੇ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਹੀ ਥਾਪਿਆ ਗਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਹੀ ਪਾਰਟੀ ਦੇ ਪ੍ਰਧਾਨ ਹੀ ਬਣੇ ਰਹਿਣਗੇ। 

PunjabKesari

ਇਥੇ ਦੱਸ ਦੇਈਏ ਕਿ ਇਹ ਪਹਿਲੀ ਵਾਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਕਿਸੇ ਆਗੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ 'ਚ ਕਦੇ ਕਿਸੇ ਨੂੰ ਕਾਰਜਕਾਰੀ ਪ੍ਰਧਾਨ ਨਹੀਂ ਥਾਪਿਆ ਗਿਆ। ਹਾਲਾਂਕਿ ਕਈ ਆਗੂਆਂ ਨੂੰ ਸਮੇਂ-ਸਮੇਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। 

ਉਥੇ ਹੀ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਲਗਾਉਣ ਨੂੰ ਲੈ ਕੇ ਸਿਆਸੀ ਪਿੜਾਂ ਵਿੱਚ ਨਵੀਂ ਚਰਚਾ ਛਿੜ ਗਈ ਹੈ। ਕੱਲ੍ਹ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਸਾਹਮਣੇ ਪੇਸ਼ੀ ਹੈ। ਵੱਖ-ਵੱਖ ਮਾਮਲਿਆਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਲੱਗ ਸਕਦੀ ਹੈ। ਭਲਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਦੀ ਸਾਂਝੀ ਮੀਟਿੰਗ ਵਿੱਚ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ- ਖੇਡਦੇ-ਖੇਡਦੇ ਵਾਪਰ ਗਿਆ ਵੱਡਾ ਹਾਦਸਾ, 5 ਸਾਲਾ ਬੱਚੇ ਦੀ ਤੜਫ਼-ਤੜਫ਼ ਕੇ ਹੋਈ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News