ਗ੍ਰਿਫ਼ਤਾਰੀ ਤੋਂ ਬਾਅਦ ਬਰਖਾਸਤ ਡੀ. ਐੱਸ. ਪੀ. ਸੇਖੋਂ ਨੂੰ ਭੇਜਿਆ ਜੇਲ੍ਹ

Wednesday, Feb 22, 2023 - 06:17 PM (IST)

ਲੁਧਿਆਣਾ (ਰਾਜ) : ਹਾਈ ਕੋਰਟ ਖ਼ਿਲਾਫ ਗਲਤ ਟਿੱਪਣੀ ਕਰਕੇ ਮਾਣਯੋਗ ਜੱਜਾਂ ਖ਼ਿਲਾਫ ਗਲਤ ਬੋਲਣ ਵਾਲੇ ਬਰਖਾਸਤ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਮੰਗਲਵਾਰ ਪੁਲਸ ਨੇ ਕੋਰਟ ’ਚ ਪੇਸ਼ ਕੀਤਾ, ਜਿੱਥੋਂ ਕੋਰਟ ਨੇ ਸੇਖੋਂ ਨੂੰ ਜੇਲ ਭੇਜ ਦਿੱਤਾ। ਹੁਣ ਸੇਖੋਂ ਨੂੰ ਪੁਲਸ 24 ਫਰਵਰੀ ਨੂੰ ਹਾਈ ਕੋਰਟ ’ਚ ਪੇਸ਼ ਕੀਤਾ ਜਾਵੇਗਾ। ਅਸਲ ’ਚ ਬਰਖਾਸਤ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੇ ਨਸ਼ੇ ਖ਼ਿਲਾਫ ਹਾਈਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਸੀ। ਉਕਤ ਪਟੀਸ਼ਨ ਦੀ ਸੁਣਵਾਈ ਦੇਰ ਨਾਲ ਹੋਣ ’ਤੇ ਸੇਖੋਂ ਨੇ ਚੰਡੀਗੜ੍ਹ ’ਚ ਇਕ ਪ੍ਰੈੱਸ ਕਾਰਨਫਰੰਸ ਦੌਰਾਨ ਹਾਈ ਕੋਰਟ ਅਤੇ ਜੱਜਾਂ ਖ਼ਿਲਾਫ ਗਲਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਹਾਈ ਕੋਰਟ ਨੇ ਸੇਖੋਂ ਖ਼ਿਲਾਫ ਵਾਰੰਟ ਜਾਰੀ ਕਰਕੇ ਪੁਲਸ ਨੂੰ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਪੁਲਸ ਨੇ ਸੇਖੋਂ ਨੂੰ ਕਾਬੂ ਕਰ ਲਿਆ ਸੀ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ’ਚ ਵੱਡਾ ਬਦਲਾਅ, ਹਲਕੀ ਬਰਸਾਤ ਦੀ ਸੰਭਾਵਨਾ ਪਰ ਵੱਟ ਕੱਢੇਗੀ ਗਰਮੀ

ਮੰਗਲਵਾਰ ਸਵੇਰੇ ਉਸ ਨੂੰ ਅਦਾਲਤ ’ਚ ਪੇਸ਼ ਕੀਤਾ। ਇਸ ਦੌਰਾਨ ਬਰਖਾਸਤ ਡੀ. ਐੱਸ. ਪੀ. ਦੇ ਹਮਾਇਤੀਆਂ ਨੇ ਵੀ ਉਸ ਦੇ ਹੱਕ ’ਚ ਨਾਅਰੇਬਾਜ਼ੀ ਕੀਤੀ, ਨਾਲ ਹੀ ਸੇਖੋਂ ਨੇ ਫਿਰ ਅਦਾਲਤਾਂ ’ਤੇ ਨਿਸ਼ਾਨਾ ਸਾਧਿਆ। ਸੇਖੋਂ ਨੇ ਕਿਹਾ ਕਿ ਉਹ ਆਪਣੇ ਬਿਆਨ ’ਤੇ ਖੜ੍ਹੇ ਹਨ। ਫਿਰ ਭਾਵੇਂ ਉਨ੍ਹਾਂ ਨੂੰ ਇਸ ਦੀ ਕੋਈ ਵੀ ਕੀਮਤ ਅਦਾ ਕਿਉਂ ਨਾ ਕਰਨੀ ਪਵੇ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ, ਕੀਤਾ ਇਹ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News