ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, 32 ਬੋਰ ਦੀ ਪਿਸਤੌਲ ਤੇ ਦੇਸੀ ਕੱਟੇ ਸਣੇ ਬੰਬੀਹਾ ਗੈਂਗ ਦਾ ਗੁਰਗਾ ਗ੍ਰਿਫ਼ਤਾਰ

04/18/2024 2:25:06 PM

ਫਗਵਾੜਾ (ਜਲੋਟਾ)-ਐੱਸ. ਐੱਸ. ਪੀ. ਵਤਸਲਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹੇ ’ਚ ਮਾੜੇ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਐੱਸ. ਪੀ. ਰੁਪਿੰਦਰ ਕੌਰ ਭੱਟੀ ਦੀਆਂ ਹਦਾਇਤਾਂ ’ਤੇ ਡੀ. ਐੱਸ. ਪੀ. ਜਸਪ੍ਰੀਤ ਸਿੰਘ ਦੀ ਨਿਗਰਾਨੀ ’ਚ ਥਾਣਾ ਸਦਰ ਫਗਵਾੜਾ ਦੇ ਐੱਸ. ਐੱਚ. ਓ. ਇੰਸ. ਬਲਵਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਬੰਬੀਹਾ ਗੈਂਗ ਦੇ ਇਕ ਗੁਰਗੇ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਮੁਲਜ਼ਮ ਕੋਲੋਂ 2 ਪਿਸਤੌਲਾਂ ਬਰਾਮਦ ਹੋਈਆਂ ਹਨ। ਜਾਣਕਾਰੀ ਦਿੰਦੇ ਹੋਏ ਐੱਸ. ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਐੱਸ. ਐੱਚ. ਓ. ਥਾਣਾ ਸਦਰ ਬਲਵਿੰਦਰ ਸਿੰਘ ਭੁੱਲਰ ਵੱਲੋਂ ਸਮੇਤ ਪੁਲਸ ਪਾਰਟੀ ਅਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੇਠੂਵਾਲ ਥਾਣਾ ਕੰਬੋਆ ਦੇ ਰਹਿਣ ਵਾਲੇ ਇਕ ਵਿਅਕਤੀ ਦਿਲਦਾਰ ਸਿੰਘ ਪੁੱਤਰ ਹਰਬੰਸ ਸਿੰਘ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਪਿਸਤੌਲ, ਰੌਂਦ ਤੇ 9 ਲੱਖ 80 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਗਈ ਸੀ। ਮੁਲਜ਼ਮ ਵਿਰੁੱਧ 12 ਮਾਰਚ 2024 ਨੂੰ ਮੁਕੱਦਮਾ ਨੰਬਰ 25 ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਭਾਜਪਾ ਨੂੰ ਕੇਜਰੀਵਾਲ ਤੋਂ ਡਰ ਲੱਗਦਾ ਹੈ, ਇਸੇ ਲਈ ਝੂਠੇ ਕੇਸ ’ਚ ਫਸਾ ਕੇ ਜੇਲ੍ਹ ਭੇਜਿਆ: ਭਗਵੰਤ ਮਾਨ

ਐੱਸ. ਪੀ. ਰੁਪਿੰਦਰ ਕੌਰ ਭੱਟੀ ਨੇ ਕਿਹਾ ਕਿ ਮੁਲਜ਼ਮ ਨੇ ਪੁਲਸ ਵੱਲੋਂ ਕੀਤੀ ਪੁੱਛਗਿੱਛ ’ਚ ਦੱਸਿਆ ਕਿ ਉਸ ਨੇ ਬਰਾਮਦ ਪਿਸਤੌਲ ਵਿਸ਼ਾਲ ਉਰਫ਼ ਵਿੱਕੀ ਪੁੱਤਰ ਸਾਬ ਵਾਸੀ ਪਿੰਡ ਸੋਢੀ ਥਾਣਾ ਸਦਰ ਪਿਪਲੀ ਜ਼ਿਲਾ ਕੁਰਕਸ਼ੇਤਰ ਹਰਿਆਣਾ ਕੋਲੋਂ ਖਰੀਦਿਆ ਸੀ। ਇਸ ਦੌਰਾਨ ਪੁਲਸ ਨੇ ਮਾਮਲੇ ’ਚ ਵਿਸ਼ਾਲ ਉਰਫ਼ ਵਿੱਕੀ ਨੂੰ ਨਾਮਜ਼ਦ ਕਰ ਲਿਆ। ਪੁਲਸ ਵੱਲੋਂ ਕੀਤੀ ਜਾਂਚ ’ਚ ਪਤਾ ਲੱਗਾ ਕਿ ਵਿਸ਼ਾਲ ਉਰਫ਼ ਵਿੱਕੀ ਪਹਿਲਾ ਹੀ ਜ਼ਿਲਾ ਜੇਲ ਕੁਰਕਸ਼ੇਤਰ ਹਰਿਆਣਾ ’ਚ ਬੰਦ ਸੀ, ਜਿਸ ਨੂੰ ਪ੍ਰੋਡੱਕਸ਼ਨ ਵਾਰੰਟ ’ਤੇ ਫਗਵਾੜਾ ਲਿਆਂਦਾ ਗਿਆ। ਇਸ ਦੌਰਾਨ ਵਿਸ਼ਾਲ ਉਰਫ਼ ਵਿੱਕੀ ਕੋਲੋਂ ਪੁਲਸ ਨੇ ਸਖ਼ਤੀ ਨਾਲ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਆਪਣੇ ਘਰੋਂ ਇਕ ਪਿਸੌਤਲ 32 ਬੋਰ ਅਤੇ ਇਕ ਦੇਸੀ ਕੱਟਾ ਬਰਾਮਦ ਕਰਵਾਇਆ। ਐੱਸ. ਪੀ. ਨੇ ਦੱਸਿਆ ਕਿ ਵਿਸ਼ਾਲ ਉਰਫ਼ ਵਿੱਕੀ ਜਿਸ ਦੇ ਬੰਬੀਹਾ ਗੈਂਗ ਨਾਲ ਸਬੰਧ ਹਨ ਅਤੇ ਹੁਣ ਤੱਕ ਵਡੀ ਗਿਣਤੀ ’ਚ ਮੱਧ ਪ੍ਰਦੇਸ਼ ਤੋਂ ਹਥਿਆਰ ਖ਼ਰੀਦ ਕੇ ਵੇਚ ਚੁੱਕਾ ਹੈ।

ਵਿਸ਼ਾਲ ਉਰਫ਼ ਵਿੱਕੀ ਵਿਰੁੱਧ 25 ਸਾਲ ਦੀ ਉਮਰ ’ਚ ਦਰਜ ਹਨ 26 ਮੁਕੱਦਮੇ
ਐੱਸ. ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਵਿਸ਼ਾਲ ਉਰਫ ਵਿੱਕੀ ਪੁੱਤਰ ਸਾਬ ਵਾਸੀ ਪਿੰਡ ਸੋਢੀ ਥਾਣਾ ਸਦਰ ਪਿਪਲੀ ਜ਼ਿਲਾ ਕੁਰਕਸ਼ੇਤਰ ਹਰਿਆਣਾ ਦੀ ਉਮਰ ਕਰੀਬ 25 ਸਾਲ ਹੈ, ਜਿਸ ਦੇ ਵਿਰੁੱਧ ਵੱਖ-ਵੱਖ ਸੂਬਿਆਂ ਦੇ ਵੱਖ-ਵੱਖ ਥਾਣਿਆਂ 26 ਅਪਰਾਧਿਕ ਮੁਕੱਦਮੇ ਦਰਜ ਹਨ।

ਇਹ ਵੀ ਪੜ੍ਹੋ- ਮਾਸੂਮ 'ਦਿਲਰੋਜ਼' ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਦਾਲਤ ਨੇ ਦੋਸ਼ੀ ਔਰਤ ਨੂੰ ਸੁਣਾਈ ਫਾਂਸੀ ਦੀ ਸਜ਼ਾ

ਮੁਲਜ਼ਮ ਨੂੰ ਅਦਾਲਤ ’ਚ ਕੀਤਾ ਪੇਸ਼, ਮਿਲਿਆ 2 ਦਿਨ ਦਾ ਪੁਲਸ ਰਿਮਾਂਡ
ਰੁਪਿੰਦਰ ਕੌਰ ਭੱਟੀ ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਮੁਲਜ਼ਮ ਦਾ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। ਜਿਸ ਦੌਰਾਨ ਮੁਲਜ਼ਮ ਕੋਲੋਂ ਹੋਰ ਪੁੱਛਿਗੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁੱਛਗਿੱਛ ਉਪਰੰਤ ਮੁਲਜ਼ਮ ਕੋਲੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਉਨ੍ਹਾਂ ਦੇ ਗਿਰੋਹ ਦੇ ਤਾਰ ਕਿੱਥੇ-ਕਿੱਥੇ ਤਕ ਫੈਲੇ ਹੋਏ ਹੈ। ਮੁਲਜ਼ਮ ਕੋਲੋਂ ਬਰਾਮਦ ਨਾਜਾਇਜ਼ ਹਥਿਆਰਾਂ ਬਾਰੇ ਵੀ ਪਤਾ ਲਗਾਇਆ ਜਾਵੇਗਾ।
 

ਇਹ ਵੀ ਪੜ੍ਹੋ- ਵੱਡਾ ਖ਼ੁਲਾਸਾ: ਵਾਤਾਵਰਨ ਤਬਦੀਲੀ ਤੋਂ ਦਹਿਸ਼ਤਗਰਦ ਵੀ ਪ੍ਰੇਸ਼ਾਨ, ਭਾਰਤ ’ਚ ਕਈ ਥਾਵਾਂ ਹੁਣ ਲੁਕਣਯੋਗ ਨਹੀਂ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News