ਬੰਬੀਹਾ ਗਰੁੱਪ ਦਾ ਖ਼ਤਰਨਾਕ ਗੈਂਗਸਟਰ ਕਾਬੂ, ਗੈਂਗਵਾਰ ’ਚ ਵੀ ਸ਼ਾਮਲ

Sunday, Jul 24, 2022 - 06:32 PM (IST)

ਬੰਬੀਹਾ ਗਰੁੱਪ ਦਾ ਖ਼ਤਰਨਾਕ ਗੈਂਗਸਟਰ ਕਾਬੂ, ਗੈਂਗਵਾਰ ’ਚ ਵੀ ਸ਼ਾਮਲ

ਫ਼ਰੀਦਕੋਟ (ਰਾਜਨ) : ਸਥਾਨਕ ਸੀ. ਆਈ. ਏ. ਸਟਾਫ਼ ਨੇ ਗੈਂਗਸਟਰ ਬੰਬੀਹਾ ਗਰੁੱਪ ਦੇ ਮੈਂਬਰ ਨੂੰ ਪਿਸਟਲ ਅਤੇ ਰੌਂਦਾ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਮੁਖੀ ਇੰਸਪੈਕਟਰ ਅੰਮ੍ਰਿਤ ਪਾਲ ਸਿੰਘ ਭਾਟੀ ਨੇ ਦੱਸਿਆ ਕਿ ਬੰਬੀਹਾ ਗਰੁੱਪ ਨਾਲ ਸਬੰਧਤ ਰੱਜਤ ਕੁਮਾਰ ਉਰਫ਼ ਸ਼ੈਫ਼ੀ ਨੂੰ ਗੁਪਤ ਇਤਲਾਹ ’ਤੇ ਨਾਕਾਬੰਦੀ ਕਰਕੇ ਗ੍ਰਿਫ਼ਤਾਰ ਕੀਤਾ ਗਿਆ। 

ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਾਤਲ ਛੇਵੇਂ ਸ਼ਾਰਪ ਸ਼ੂਟਰ ਨੂੰ ਦਬੋਚਣ ਲਈ ਪੁਲਸ ਨੇ ਤਿਆਰ ਕੀਤਾ ਮਾਸਟਰ ਪਲਾਨ

ਉਨ੍ਹਾਂ ਦੱਸਿਆਕਿ ਮੁਲਜ਼ਮ ਰੱਜਤ ਤੋਂ 32 ਬੋਰ ਪਿਸਟਲ ਅਤੇ 5 ਜ਼ਿੰਦਾ ਰੌਂਦ ਬਰਾਮਦ ਹੋਏ ਹਨ। ਪੁਲਸ ਮੁਤਾਬਕ ਮੁਲਜ਼ਮ ’ਤੇ ਪਹਿਲਾਂ ਹੀ 9 ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਹ ਗੈਂਗਵਾਰ ਵਿਚ ਵੀ ਆਇਆ ਸੀ, ਜਿਸ ਦੌਰਾਨ ਇਸ ’ਤੇ ਜਾਨਲੇਵਾ ਫਾਇਰਿੰਗ ਵੀ ਹੋਈ ਸੀ ਪਰ ਇਹ ਬਚ ਗਿਆ ਸੀ।

ਇਹ ਵੀ ਪੜ੍ਹੋ : ਛੋਟੇ ਨੇ ਵੱਡੇ ਭਰਾ ਨੂੰ ਦਿੱਤੀ ਦਿਲ ਕੰਬਾਊ ਮੌਤ, ਵਾਰਦਾਤ ਤੋਂ ਬਾਅਦ ਸਾਹਮਣੇ ਆਏ ਸੱਚ ਨੇ ਪੁਲਸ ਦੇ ਉਡਾਏ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News