ਬੰਬੀਹਾ ਗਰੁੱਪ ਨੇ ਲਈ ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਪੋਸਟ ਪਾ ਕੇ ਕਹੀ ਇਹ ਗੱਲ
Thursday, May 25, 2023 - 06:17 PM (IST)
ਬਾਬਾ ਬਕਾਲਾ ਸਾਹਿਬ (ਅਠੌਲਾ)- ਬੀਤੇ ਦਿਨ ਕਸਬਾ ਸਠਿਆਲਾ ਵਿਖੇ ਵੇਟ ਲਿਫਟਰ ਵਜੋਂ ਜਾਣੇ ਜਾਂਦੇ ਜਰਨੈਲ ਸਿੰਘ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕੀਤੇ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਹੈ। ਬੰਬੀਹਾ ਗਰੁੱਪ ਨੇ ਫੇਸਬੱਕ ਆਈ.ਡੀ. 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਲਿਖਿਆ ਹੈ ਕਿ ਜਰਨੈਲ ਸਿੰਘ ਦਾ ਕਤਲ ਸਾਡੇ ਭਰਾ ਡੋਨੀ ਬੱਲ ਸਠਿਆਲਾ ਅਤੇ ਗੋਪੀ ਮਾਹਲ ਨੇ ਕੀਤਾ ਹੈ ।
ਇਹ ਵੀ ਪੜ੍ਹੋ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਹੱਕ ’ਚ ਆਏ ਜਥੇਦਾਰ ਅਕਾਲ ਤਖ਼ਤ ਸਾਹਿਬ
ਇਸ ਪੋਸਟ 'ਚ ਲਿਖਿਆ ਹੈ ਕਿ ਇਸ ਬੰਦੇ ਦਾ ਸਾਡੇ ਨਾਲ ਕੋਈ ਲੈਣ ਦੇਣ ਨਹੀਂ ਸੀ, ਇਹ ਬੰਦਾ ਸਾਡੇ ਐਂਟੀ ਗਰੁੱਪ ਜੱਗੂ ਖੋਟੀ ਅਤੇ ਹੈਰੀ ਚੱਠਾ ਨਾਲ ਲਿੰਕ ਰੱਖਦਾ ਸੀ ।
ਇਹ ਵੀ ਪੜ੍ਹੋ- ਪਾਕਿਸਤਾਨ 'ਚ ਨਵੇਂ ਵਿਆਹੇ ਜੋੜੇ ਨਾਲ ਵਾਪਰਿਆ ਭਾਣਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ
ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਚਾਰ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ। ਗੋਲ਼ੀਆਂ ਲੱਗਣ ਕਾਰਣ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਸੀ ਕਿ ਹਮਲਾਵਰ ਸਵਿਫ਼ਟ ਕਾਰ ’ਤੇ ਸਵਾਰ ਹੋ ਕੇ ਆਏ ਸਨ। ਜਰਨੈਲ ਸਿੰਘ ਵੇਟ ਲਿਫਟਰ ਵਜੋਂ ਵੀ ਜਾਣਿਆ ਜਾਂਦਾ ਸੀ। ਮੌਕੇ ’ਤੇ ਲੋਕਾਂ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਘੁੜੱਕੇ ’ਤੇ ਆਪਣੀ ਬਹਿਕ ਤੋਂ ਤੇਲ ਕਢਾਉਣ ਲਈ ਸਰ੍ਹੋਂ ਲੈ ਕੇ ਆ ਰਿਹਾ ਸੀ, ਇਸ ਦੌਰਾਨ ਜਦੋਂ ਉਹ ਚੱਕੀ ਅੰਦਰੋਂ ਬਾਹਰ ਨਿਕਲਿਆ ਤਾਂ ਚਾਰ ਵਿਅਕਤੀ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਨੇ ਉਸ ’ਤੇ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਵਿਚ ਜਰਨੈਲ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਪੜ੍ਹੋ- MP ਵਿਕਰਮ ਸਾਹਨੀ ਦੇ ਯਤਨਾਂ ਨਾਲ ਓਮਾਨ ’ਚ ਫ਼ਸੀਆਂ 15 ਪੰਜਾਬੀ ਔਰਤਾਂ ਪਹੁੰਚੀਆਂ ਭਾਰਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।