ਪੰਜਾਬ ਦੇ ਇਸ ਜ਼ਿਲ੍ਹੇ ''ਚ ਲੱਗੀ ਵੱਡੀ ਪਾਬੰਦੀ! 9 ਫਰਵਰੀ ਤੱਕ ਲਾਗੂ ਰਹਿਣਗੇ ਹੁਕਮ
Thursday, Dec 11, 2025 - 06:32 PM (IST)
ਹੁਸ਼ਿਆਰਪੁਰ (ਘੁੰਮਣ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਨਾਈਲੋਨ, ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਬਣਾਉਣ, ਵੇਚਣ, ਸਟੋਰ ਕਰਨ, ਖ਼ਰੀਦਣ ਅਤੇ ਸਪਲਾਈ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 9 ਫਰਵਰੀ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ ਦੇ 12 ਨੌਜਵਾਨਾਂ ਨੇ ਰਚਿਆ ਇਤਿਹਾਸ, ਇਕੋ ਸਮੇਂ ਹੋਏ ਫ਼ੌਜ 'ਚ ਭਰਤੀ
ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਹੈ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸਿੰਥੈਟਿਕ ਪਲਾਸਟਿਕ ਦੀ ਬਣੀ ਹੋਈ ਹੈ ਅਤੇ ਉਹ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਇਸ ਡੋਰ ਨਾਲ ਦੋਪਹੀਆ ਵਾਹਨ ਚਾਲਕਾਂ ਦੇ ਗਲ਼ ਅਤੇ ਕੰਨ ਆਦਿ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਅਤੇ ਉਨ੍ਹਾਂ ਦੇ ਮਰਨ ਬਾਰੇ ਕਾਫ਼ੀ ਦੁਰਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋ ਜਾਣ ’ਤੇ ਉਨ੍ਹਾਂ ਦਾ ਰੁੱਖਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਪਿੰਡਾਂ ਨੂੰ ਹੋਵੇਗਾ ਵੱਡਾ ਫਾਇਦਾ! ਇਸ ਟਰੈਕ 'ਤੇ ਬਣੇਗਾ ਅੰਡਰਬ੍ਰਿਜ
ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗਾਂ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਹੈ, ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਨੂੰ ਸਟੋਰ ਕਰਨ, ਵੇਚਣ ਅਤੇ ਖਰੀਦਣ ’ਤੇ ਰੋਕ ਲਗਾਉਣ ਲਈ ਇਹ ਕਦਮ ਚੁੱਕਣ ਦੀ ਅਤਿਅੰਤ ਲੋੜ ਸੀ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਰ ਹੋਵੇਗਾ ਸੌਖਾਲਾ, ਸ਼ੁਰੂ ਹੋਣ ਜਾ ਰਿਹੈ ਇਹ ਵੱਡਾ ਪ੍ਰਾਜੈਕਟ
