ਕੰਵਰ ਗਰੇਵਾਲ ਦੇ ‘ਰਿਹਾਈ’ ਗੀਤ ’ਤੇ ਲਾਈ ਪਾਬੰਦੀ ਕੀਤੀ ਜਾਵੇ ਖ਼ਤਮ : ਸੁਖਬੀਰ ਬਾਦਲ

07/08/2022 11:04:40 PM

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕੰਵਰ ਗਰੇਵਾਲ ਵੱਲੋਂ ਗਾਏ ਗੀਤ ‘ਰਿਹਾਈ’ ’ਤੇ ਪਾਬੰਦੀ ਲਗਾਉਣ ਦੇ ਫ਼ੈਸਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਨਾਗਰਿਕਾਂ ਦੇ ਬੋਲਣ ਦੇ ਅਧਿਕਾਰ ਦੇ ਨਾਲ-ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਆਪਣਾ ਫ਼ੈਸਲਾ ਵਾਪਸ ਲਵੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੰਵਰ ਗਰੇਵਾਲ ਵੱਲੋਂ ਗੀਤ ‘ਰਿਹਾਈ’ ਵਿਚ ਦੁਨੀਆ ਭਰ ’ਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਦਰਸਾਈਆਂ ਗਈਆਂ ਹਨ ਕਿਉਂਕਿ ਸਿੱਖ ਕੌਮ ਉਮਰ ਕੈਦਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਦੇ ਫ਼ੈਸਲੇ ਤੋਂ ਔਖੀ ਹੈ। ਕੰਵਰ ਗਰੇਵਾਲ ਨੇ ਇਸ ਸ਼ਿਕਾਇਤ ਨੂੰ ਪੇਸ਼ ਕਰਨ ਲਈ ਆਪਣੇ ਗੀਤਕਾਰੀ ਲਾਇਸੈਂਸ ਦੀ ਵਰਤੋਂ ਕੀਤੀ ਅਤੇ ਮੰਗ ਕੀਤੀ ਹੈ ਕਿ ਇਤਿਹਾਸ ਦੀਆਂ ਕਿਤਾਬਾਂ ਨਵੇਂ ਸਿਰੇ ਤੋਂ ਨਾ ਲਿਖੀਆਂ ਜਾਣ।

ਇਹ ਖ਼ਬਰ ਵੀ ਪੜ੍ਹੋ : CM ਮਾਨ ਦੇ ਵਿਆਹ ਨੂੰ ਲੈ ਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਹੀਆਂ ਅਹਿਮ ਗੱਲਾਂ

ਉਨ੍ਹਾਂ ਕਿਹਾ ਕਿ ਇਸ ’ਚ ਪਾਬੰਦੀ ਲਾਉਣ ਵਾਲੀ ਕੋਈ ਗੱਲ ਨਹੀਂ ਹੈ। ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਕਿਹਾ ਕਿ ਅਜਿਹੀਆਂ ਪਾਬੰਦੀਆਂ ਦੁਨੀਆ ਦੇ ਮੁਲਕਾਂ ’ਚ ਭਾਰਤ ਬਾਰੇ ਗ਼ਲਤ ਪ੍ਰਭਾਵ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਡੇ ਸੰਵਿਧਾਨ ਵਿਚ ਅੰਕਿਤ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਨੂੰ ਦਬਾਇਆ ਹੋਇਆ ਨਹੀਂ ਵਿਖਾ ਸਕਦੇ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਜੋ ਆਪਣੀ ਵਿਭਿੰਨਤਾ ’ਤੇ ਮਾਣ ਕਰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹ ਵਿਭਿੰਨਤਾ ਇਸੇ ਤਰੀਕੇ ਕਾਇਮ ਰਹੇ। ਲੋਕਤੰਤਰ ਜੋ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦਾ ਮਾਣ ਨਹੀਂ ਕਰਦੇ, ਉਹ ਲੰਬਾ ਸਮਾਂ ਨਹੀਂ ਚੱਲਦੇ। ਬਾਦਲ ਨੇ ਇਸ ਮਾਮਲੇ ’ਚ ਕੰਵਰ ਗਰੇਵਾਲ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਪੂਰੀ ਹਮਾਇਤ ਦਾ ਭਰੋਸਾ ਦੁਆਇਆ ਤੇ ਇਹ ਵੀ ਦੱਸਿਆ ਕਿ ਉਹ ਸੰਸਦ ਦੇ ਆਉਂਦੇ ਸੈਸ਼ਨ ’ਚ ਇਹ ਮਾਮਲਾ ਚੁੱਕਣਗੇ।

ਇਹ ਖ਼ਬਰ ਵੀ ਪੜ੍ਹੋ : ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ, ਕਾਂਗਰਸ ਨੇ ਦੋਸ਼ੀ ਬਚਾਏ, ‘ਆਪ’ ਨੇ ਦਿਵਾਇਆ ਇਨਸਾਫ਼ : ਰਾਘਵ ਚੱਢਾ

ਉਨ੍ਹਾਂ ਕਿਹਾ ਕਿ ‘ਰਿਹਾਈ’ ਉੱਤੇ ਪਾਬੰਦੀ ਉਦੋਂ ਲੱਗੀ ਹੈ, ਜਦੋਂ ਕੁਝ ਦਿਨ ਪਹਿਲਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਦਾ ਪਾਣੀ ਐੱਸ. ਵਾਈ. ਐੱਲ. ਰਾਹੀਂ ਹਰਿਆਣਾ ਨੂੰ ਦੇਣ ਦੇ ਫ਼ੈਸਲੇ ਬਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਗਾਏ ‘ਐੱਸ. ਵਾਈ. ਐੱਲ.’ ਉੱਤੇ ਪਾਬੰਦੀ ਲਗਾਈ ਗਈ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ ਨੂੰ ਉਹ ਦੋਵਾਂ ਮਾਮਲਿਆਂ ’ਚ ਆਈ ਸਪੱਸ਼ਟ ਸ਼ਿਕਾਇਤ ਦਾ ਖ਼ੁਲਾਸਾ ਕਰੇ ਤੇ ਦੱਸੇ ਕਿ ਕਿਸ ਨੇ ਸ਼ਿਕਾਇਤ ਦਰਜ ਕਰਵਾ ਕੇ ਇਹ ਦੋਵੇਂ ਗਾਣੇ ਭਾਰਤ ’ਚ ਯੂ-ਟਿਊਬ ’ਤੇ ਬੈਨ ਕਰਵਾ ਦਿੱਤੇ। ਉਨ੍ਹਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਾਂਗੇ ਕਿ ਇਸ ਮਾਮਲੇ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ ਅਤੇ ਦਰੁੱਸਤੀ ਭਰੇ ਕਦਮ ਚੁੱਕੇ ਜਾਣ ਤਾਂ ਜੋ ਇਹ ਰੁਝਾਨ ਬੰਦ ਹੋ ਸਕੇ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ ਕਬੱਡੀ ਖਿਡਾਰੀਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਹੋਈ ਫਾਇਰਿੰਗ 


Manoj

Content Editor

Related News