ਕਣਕ ਦੇ ਨਾੜ ਤੇ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ’ਤੇ ਪਾਬੰਦੀ
Wednesday, Apr 02, 2025 - 04:25 PM (IST)

ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕਣਕ ਦੇ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਾਲ 2025 ਦੀ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ’ਤੇ ਵੇਖਣ ’ਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਉਸਦੇ ਨਾੜ ਨੂੰ ਅੱਗ ਲੱਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ’ਚ ਧੂੰਏ ਨਾਲ ਬਹੂਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।