ਪੰਜਾਬ : ਇਨ੍ਹਾਂ ਕੈਪਸੂਲਾਂ ''ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ ਵੀ ਜਾਰੀ ਹੋਈਆਂ ਹਦਾਇਤਾਂ

Friday, Apr 24, 2026 - 01:17 PM (IST)

ਪੰਜਾਬ : ਇਨ੍ਹਾਂ ਕੈਪਸੂਲਾਂ ''ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ ਵੀ ਜਾਰੀ ਹੋਈਆਂ ਹਦਾਇਤਾਂ

ਫ਼ਰੀਦਕੋਟ (ਚਾਵਲਾ) : 75 ਐੱਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ 'ਤੇ ਜ਼ਿਲ੍ਹੇ ਵਿਚ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਵਿਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜ਼ਾਂ ਜਿਵੇਂ ਕਿ ਕੈਮਿਸਟ/ਰਿਟੇਲਰ/ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ ।

ਇਹ ਵੀ ਪੜ੍ਹੋ : ਪੰਜਾਬ : ਡ੍ਰਾਈਵਿੰਗ ਟੈਸਟ ਦੇਣ ਵਾਲਿਆਂ ਨੂੰ ਝਟਕਾ, ਟ੍ਰੈਕ 'ਤੇ ਆਈ ਨਵੀਂ ਮੁਸੀਬਤ

ਇਨ੍ਹਾਂ ਹੁਕਮਾਂ ਮੁਤਾਬਿਕ ਹਰ ਹੋਲਸੇਲਰ/ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਅਤੇ ਹਸਪਤਾਲ ਵਿਚ ਫਾਰਮਸਿਸਟ ਇਸ ਚੀਜ਼ ਨੂੰ ਵੀ ਯਕੀਨੀ ਬਣਾਉਣਗੇ ਕਿ ਖਰੀਦ ਕਰਨ ਵਾਲੇ ਵੱਲੋਂ ਅਸਲ ਪਰਚੀ ਦੇ ਉਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੀਗਾਬਾਲਿਨ 75 ਐਮ.ਜੀ) ਨਾ ਖਰੀਦੀ ਗਈ ਹੋਵੇ। ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਇਹ ਹੁਕਮ 6 ਜੂਨ 2026 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਐਲਾਨ

ਐਮਰਜੈਂਸੀ ਹਾਲਾਤ ਵਿਚ ਜਿੰਨ੍ਹਾਂ ਮਰੀਜ਼ਾਂ ਨੂੰ ਅਸਲ ਵਿਚ ਇਹ ਦਵਾਈ ਦੀ ਜ਼ਰੂਰਤ ਹੈ ਨੂੰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਚਲਾਏ ਜਾ ਰਹੇ ਮੈਡੀਕਲ ਸਟੋਰਾਂ ਤੇ ਇਹ ਦਵਾਈ ਮੁਹੱਈਆ ਕਰਵਾਉਣ ਲਈ ਛੋਟ ਦਿੱਤੀ ਜਾਂਦੀ ਹੈ। ਹੁਕਮਾਂ ਵਿਚ ਸੈਕਟਰੀ ਰੈਡ ਕਰਾਸ ਨੂੰ ਇਸ ਦਵਾਈ ਦੇ ਵੇਚਣ ਸਬੰਧੀ ਰਿਕਾਰਡ ਨੂੰ ਰਖਵਾਉਣ ਲਈ ਪਾਬੰਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News