ਫਿਰੋਜ਼ਪੁਰ ''ਚ ਵਿਆਹ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਚੱਲਣ ''ਤੇ ਪਾਬੰਦੀ

Tuesday, Oct 13, 2026 - 03:56 PM (IST)

ਫਿਰੋਜ਼ਪੁਰ ''ਚ ਵਿਆਹ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਚੱਲਣ ''ਤੇ ਪਾਬੰਦੀ

ਫਿਰੋਜ਼ਪੁਰ (ਕੁਮਾਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਅਮਨਦੀਪ ਕੌਰ ਨੇ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ 'ਚ ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ 'ਚ ਆਮ ਲੋਕਾਂ ਦੇ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ।
ਜਾਰੀ ਹੋਰਨਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਮੁੱਖ ਚੌਂਕਾਂ, ਮੁੱਖ ਸੜਕਾਂ ਅਤੇ ਸਰਕਾਰੀ ਜ਼ਮੀਨਾਂ ਆਦਿ ਵਿੱਚ ਹੋਰਡਿੰਗ ਲਗਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ 'ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਰੋਕ ਲਗਾ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਪਾਬੰਦੀ ਦੇ ਹੁਕਮਾਂ ਵਿੱਚ ਕਿਹਾ ਹੈ ਕਿ ਸੜਕ ਦੀ ਜ਼ਮੀਨ ਅਤੇ ਲਿੰਕ ਸੜਕਾਂ ਦੇ ਨਾਲ ਲੱਗਦੀਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਨਾ ਕੀਤੇ ਜਾਣ ਕਿਉਂਕਿ ਅਜਿਹਾ ਕਰਨ ਨਾਲ ਪਬਲਿਕ ਦੀ ਅਸੁਰੱਖਿਆ ਵੱਧਦੀ ਹੈ ਅਤੇ ਜਾਨੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।
 


author

Babita

Content Editor

Related News