ਚੋਣਾਂ ਦੇ ਮੱਦੇਨਜ਼ਰ ਅਸਲਾ ਚੁੱਕਣ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Wednesday, May 13, 2026 - 05:23 PM (IST)

ਚੋਣਾਂ ਦੇ ਮੱਦੇਨਜ਼ਰ ਅਸਲਾ ਚੁੱਕਣ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ, ਆਈ. ਏ. ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਖ਼ਤ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਨਗਰ ਨਿਗਮ ਬਠਿੰਡਾ ਅਤੇ ਜ਼ਿਲ੍ਹਾ ਬਠਿੰਡਾ ਅਧੀਨ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਰ ਕਿਸਮ ਦਾ ਅਸਲਾ ਚੁੱਕਣ 'ਤੇ ਪਾਬੰਦੀ ਲਗਾਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਹ ਪਾਬੰਦੀ ਲਗਾਈ ਗਈ ਹੈ। ਹੁਕਮਾਂ ਤਹਿਤ ਸਿਰਫ ਉਨ੍ਹਾਂ ਖੇਤਰਾਂ 'ਚ ਹੀ ਪਾਬੰਦੀ ਹੋਵੇਗੀ, ਜਿਨ੍ਹਾਂ ਨਗਰ ਨਿਗਮਾ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ 'ਚ ਚੋਣਾਂ ਹੋਣੀਆਂ ਹਨ। ਇਹ ਹੁਕਮ 11 ਮਈ ਤੋਂ ਲੈ ਕੇ 1 ਜੂਨ 2026 ਤੱਕ ਲਾਗੂ ਰਹਿਣਗੇ।


 


author

Babita

Content Editor

Related News