ਸ਼ਾਮ 6 ਤੋਂ ਸਵੇਰੇ 8 ਵਜੇ ਤੱਕ ਇੱਧਰ ਆਉਣ ''ਤੇ ਪਾਬੰਦੀ, ਜਾਰੀ ਹੋਏ ਹੋਰ ਵੀ ਹੁਕਮ
Monday, Jan 06, 2025 - 11:23 AM (IST)
ਫਾਜ਼ਿਲਕਾ (ਨਾਗਪਾਲ, ਲੀਲਾਧਰ, ਬੰਟੀ ਦਹੂਜਾ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 28 ਫਰਵਰੀ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤਹਿਤ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਅਤੇ ਬੀ. ਪੀ. ਓਜ਼ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਹੱਦੀ ਖੇਤਰ ਦੀ ਸੁਰੱਖਿਆ ਪੁਖ਼ਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਜ਼ਿਲ੍ਹਾ ਫਾਜ਼ਿਲਕਾ ’ਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ. ਓ. ਪੀਜ਼ ਦੇ ਨੇੜੇ ਆਉਣ-ਜਾਣ ਲਈ ਪਾਬੰਦੀ ਲਗਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਵੱਧਣਗੀਆਂ ਛੁੱਟੀਆਂ! ਪੜ੍ਹੋ ਕੀ ਹੈ ਨਵੀਂ Update
ਉਨ੍ਹਾਂ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8 ਗੁਣਾ 13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਬਣਾਉਣ/ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਲਿਫ਼ਾਫ਼ੇ ਨਾਲੀਆਂ/ਸੀਵਰੇਜ ਜਾਂ ਪਬਲਿਕ ਸਥਾਨਾਂ ’ਤੇ ਸੁੱਟਣ ’ਤੇ ਵੀ ਪਾਬੰਦੀ ਲਗਾਈ ਜਾਂਦੀ ਹੈ। ਇਨ੍ਹਾਂ ਦੀ ਵਰਤੋਂ ਨਾਲ ਸਫ਼ਾਈ ’ਚ ਵਿਘਨ ਪੈਂਦਾ ਹੈ ਅਤੇ ਸੀਵਰੇਜ ਆਦਿ ’ਚ ਫਸ ਜਾਣ ਕਾਰਨ ਸੀਵਰੇਜ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜਕਾਂ, ਗਲੀਆਂ ’ਚ ਆ ਜਾਂਦਾ ਹੈ।
ਇਹ ਵੀ ਪੜ੍ਹੋ : ਧੁੱਪ ਨਿਕਲਣ ਤੋਂ ਬਾਅਦ ਵੀ ਚਿੰਤਾਜਨਕ ਬਣੇ ਹੋਏ ਹਾਲਾਤ! ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਦੇ ਸਿੱਟੇ ਵਜੋਂ ਵਾਤਾਵਰਣ ਅਤੇ ਸਿਹਤ ਸਬੰਧੀ ਖ਼ਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਇਹ ਹੁਕਮ ਫ਼ੌਜ, ਬੀ. ਐੱਸ. ਐੱਫ., ਪੁਲਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ’ਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਬਰਾ/ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਹੈ। ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਪਸ਼ੂਆਂ ਤੋਂ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਬਹੁਤ ਤੇਜ਼ਧਾਰ ਹੁੰਦੀ ਹੈ, ਜਿਸ ਨਾਲ ਕੁਦਰਤੀ ਜੀਵਾਂ ਅਤੇ ਇਨਸਾਨਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8