ਵਾਹਨ ਚਾਲਕਾਂ ਲਈ ਅਹਿਮ ਖ਼ਬਰ, ਇਨ੍ਹਾਂ ਹੁਕਮਾਂ ਦੀ ਕੀਤੀ ਉਲੰਘਣਾ ਤਾਂ ਹੋਵੇਗੀ ਸਖ਼ਤ ਕਾਰਵਾਈ

Wednesday, Oct 11, 2023 - 05:41 PM (IST)

ਵਾਹਨ ਚਾਲਕਾਂ ਲਈ ਅਹਿਮ ਖ਼ਬਰ, ਇਨ੍ਹਾਂ ਹੁਕਮਾਂ ਦੀ ਕੀਤੀ ਉਲੰਘਣਾ ਤਾਂ ਹੋਵੇਗੀ ਸਖ਼ਤ ਕਾਰਵਾਈ

ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਵਿਚ ਮੂੰਹ ਢੱਕ ਕੇ ਚੱਲਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ ਫਿਰੋਜ਼ਪੁਰ 'ਚ ਮੂੰਹ ਢੱਕ ਕੇ ਵਾਹਨ ਚਲਾਉਣ ਅਤੇ ਪੈਦਲ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਰਾਜੇਸ਼ ਧੀਮਾਨ ਨੇ ਐੱਸ. ਐੱਸ. ਪੀ. ਫ਼ਿਰੋਜ਼ਪੁਰ ਵੱਲੋਂ ਲਿਖੇ ਪੱਤਰ ਦੇ ਆਧਾਰ 'ਤੇ ਇਕ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਵਾਹਨ ਚਲਾਉਣ ਜਾਂ ਪੈਦਲ ਚੱਲਣ ਸਮੇਂ ਮੂੰਹ ਢੱਕਣ 'ਤੇ ਪਾਬੰਦੀ ਲਗਾਈ ਹੈ। ਪ੍ਰਸ਼ਾਸਨ ਵੱਲੋਂ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਇਹ ਹੁਕਮ 30 ਨਵੰਬਰ 2023  ਤੱਕ ਲਾਗੂ ਰਹਿਣਗੇ। ਬੀਮਾਰੀ ਜਾਂ ਐਲਰਜੀ ਵਾਲਿਆਂ ਨੂੰ ਛੋਟ ਮਿਲੇਗੀ। 

ਇਹ ਵੀ ਪੜ੍ਹੋ: ਤਹਿਸੀਲਾਂ 'ਚ ਹੁੰਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ, ਪੰਜਾਬ ਸਰਕਾਰ ਵੱਲੋਂ ਰਜਿਸਟਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ

PunjabKesari

ਉਨ੍ਹਾਂ ਕਿਹਾ ਕਿ ਕਈ ਵਾਰ ਸਮਾਜ ਵਿਰੋਧੀ ਅਨਸਰ ਵਾਹਨ ਚਲਾਉਂਦੇ ਸਮੇਂ ਮੂੰਹ ਢੱਕ ਕੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਜਿਸ ਤੋਂ ਬਚਣ ਲਈ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਜੇਕਰ ਕੋਈ ਵਾਹਨ ਚਾਲਕ ਜਾਂ ਪੈਦਲ ਚੱਲਣ ਵਾਲਾ ਮੂੰਹ ਢਕ ਕੇ ਚੱਲਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਬੀਮਾਰੀ ਜਾਂ ਐਲਰਜੀ ਕਾਰਨ ਡਾਕਟਰੀ ਨਿਗਰਾਨੀ ਹੇਠ ਮਾਸਕ ਜਾਂ ਕੋਈ ਹੋਰ ਚੀਜ਼ ਪਾਉਂਦਾ ਹੈ ਤਾਂ ਉਸ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:  ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en&pli=1

For IOS:-  https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News