ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ

Saturday, Oct 12, 2024 - 10:57 AM (IST)

ਮਾਨਸਾ (ਮਨਜੀਤ ਕੌਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਐਲਾਨ ਕੀਤਾ ਹੈ।
ਗੈਰ-ਕਾਨੂੰਨੀ ਗਲੂ ਟਰੈਪ ਦੇ ਉਤਪਾਦਨ, ਵਰਤੋਂ ਅਤੇ ਵਿਕਰੀ ’ਤੇ ਰੋਕ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਗਲੂ ਟਰੈਪ ਦੇ ਉਤਪਾਦਨ, ਵਰਤੋਂ ਅਤੇ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਕਿ ਜੇਕਰ ਕੋਈ ਵੀ ਅਦਾਰਾ ਜਾਂ ਵਿਅਕਤੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਪ੍ਰੀਵੈਨਸ਼ਨ ਆਫ ਕਰਯੂਲਟੀ ਟੂ ਐਨੀਮਲ ਐਕਟ 1960 ਦੀ ਧਾਰਾ 11 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ।


Babita

Content Editor

Related News