ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਇਸ ਪਿੰਡ ''ਚ ਲੱਗ ਗਈ ਵੱਡੀ ਪਾਬੰਦੀ, DC ਵੱਲੋਂ ਹੁਕਮ ਜਾਰੀ

Friday, May 16, 2025 - 07:12 PM (IST)

ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਇਸ ਪਿੰਡ ''ਚ ਲੱਗ ਗਈ ਵੱਡੀ ਪਾਬੰਦੀ, DC ਵੱਲੋਂ ਹੁਕਮ ਜਾਰੀ

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਵਿਖੇ ਪਿੰਡ ਜਲਾਲਪੁਰ ਅਤੇ ਆਸਪਾਸ ਦੇ ਇਲਾਕੇ ‘ਚ ਡਰੋਨ ਉਡਾਉਣ 'ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 17 ਮਈ ਨੂੰ ਸਚਿਨ ਪੈਲੇਸ, ਜਲਾਲਪੁਰ ਤਹਿਸੀਲ ਟਾਂਡਾ ਦੇ ਆਲੇ-ਦੁਆਲੇ ਦੇ ਏਰੀਏ ਵਿਚ ਬਿਨਾਂ ਮਨਜ਼ੂਰੀ ਡਰੋਨ ਉਡਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਬੋਲੇ CM ਮਾਨ, ਪਾਣੀ ਸਾਡੀ ਲਾਈਫਲਾਈਨ, ਅਸੀਂ ਪਾਣੀ ਵੀ ਬਚਾਵਾਂਗੇ ਤੇ ਪੰਜਾਬ ਦੀ ਜਵਾਨੀ ਵੀ

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਨੇ ਆਪਣੇ ਦਫ਼ਤਰ ਦੇ ਪੱਤਰ ਰਾਹੀਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੈਸ਼ਨਲ ਕਨਵੀਨਰ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਕੱਲ੍ਹ 17 ਮਈ 2025 ਨੂੰ ਰਾਜ ਪੱਧਰੀ ਸਮਾਗਮ ਵਿਚ ਸ਼ਾਮਲ ਹੋਣ ਲਈ ਸਚਿਨ ਪੈਲੇਸ, ਤਹਿਸੀਲ ਟਾਂਡਾ, ਹੁਸ਼ਿਆਰਪੁਰ ਵਿਖੇ ਪਹੁੰਚ ਰਹੇ ਹਨ। ਇਸ ਲਈ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਆਮਦ ਵਾਲੀ ਜਗ੍ਹਾਂ (ਸਚਿਨ ਪੈਲੇਸ, ਜਲਾਲਪੁਰ ਤਹਿਸੀਲ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ) ਦੇ ਆਲੇ-ਦੁਆਲੇ ਦੇ ਏਰੀਆ ਵਿਚ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ:  ਜਲੰਧਰ 'ਚ ਹੈਰਾਨ ਕਰਨ ਵਾਲਾ ਮਾਮਲਾ, ਸਾਹਮਣੇ ਆਇਆ ਵੱਡਾ ਫਰਾਡ, ਬਿਹਾਰ ਵਾਸੀ ਕਰਦਾ ਰਿਹਾ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News