ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਨੇੜੇ ਡਰੋਨ ਉਡਾਉਣ ’ਤੇ ਪਾਬੰਦੀ

Thursday, Dec 12, 2024 - 11:06 AM (IST)

ਮਾਨਸਾ (ਮਨਜੀਤ ਕੌਰ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਐਲਾਨ ਕੀਤਾ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਸ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਮੋਬਾਈਲ ਫੋਨ, ਨਸ਼ੇ ਵਾਲੀਆਂ ਦਵਾਈਆਂ/ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਇਸ ਲਈ ਅਜਿਹੀਆਂ ਘਟਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾ ਕੇ ‘ਨੋ ਡੋਰੋਨ ਜ਼ੋਨ’ ਐਲਾਨ ਕਰਨ ਦੀ ਮੰਗ ਕੀਤੀ ਗਈ ਹੈ। ਇਹ ਹੁਕਮ 31 ਜਨਵਰੀ 2025 ਤੱਕ ਲਾਗੂ ਰਹੇਗਾ।


Babita

Content Editor

Related News