ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ
Saturday, May 03, 2025 - 10:54 AM (IST)

ਗੁਰਦਾਸਪੁਰ(ਹਰਮਨ, ਵਿਨੋਦ)- ਦੇਸ਼ ਭਰ ਵਿਚ ਨੈਸ਼ਨਲ ਇਲਜੀਬਿਲਟੀ ਕਮ ਐਂਟਰਸ ਟੈੱਸਟ (ਯੂ.ਜੀ.) 2025 ਦੀ ਪ੍ਰੀਖਿਆ 4 ਮਈ (ਦਿਨ ਐਤਵਾਰ) ਨੂੰ ਦਿ ਨੈਸ਼ਨਲ ਟੈੱਸਟ ਏਜੰਸੀ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ 4 ਜਣਿਆਂ ਦੀ ਮੌਤ
ਇਸ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਬਾਹਰ ਕੋਈ ਗੜਬੜੀ ਨਾ ਹੋਵੇ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਚ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ 'ਤੇ 4 ਮਈ ਨੂੰ ਪਾਬੰਦੀ ਲਗਾ ਦਿੱਤੀ ਹੈ। ਪਰ ਇਹ ਹੁਕਮ ਉਨ੍ਹਾਂ ਵਿਅਕਤੀਆਂ ਉੱਪਰ ਲਾਗੂ ਨਹੀਂ ਹੋਣਗੇ ਜੋ ਇਨ੍ਹਾਂ ਪ੍ਰੀਖਿਆਵਾਂ ਵਿਚ ਡਿਊਟੀ 'ਤੇ ਹੋਣਗੇ।
ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਰਾਹਤ ਦੀ ਖ਼ਬਰ, ਇਹ ਟਰੇਨਾਂ ਮੁੜ ਹੋਈਆਂ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8