ਜਲੰਧਰ ''ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ ਰਹਿਣਗੇ ਲਾਗੂ

Saturday, Jun 20, 2026 - 11:16 AM (IST)

ਜਲੰਧਰ ''ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ ਰਹਿਣਗੇ ਲਾਗੂ

ਜਲੰਧਰ (ਚੋਪੜਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 21 ਜੂਨ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਆਯੋਜਿਤ ਹੋਣ ਵਾਲੀ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਇਲਾਕੇ ਵਿਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ ਪ੍ਰੀਖਿਆਰਥੀਆਂ, ਡਿਊਟੀ ’ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਅਤੇ ਹੋਰ ਅਧਿਕਾਰਤ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 21 ਜੂਨ 2026 ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ: ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ 'ਚ ਭਾਰੀ ਜੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News