ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ

Sunday, Sep 27, 2026 - 04:25 AM (IST)

ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ

ਕਪੂਰਥਲਾ (ਮਹਾਜਨ) - ਝੋਨੇ ਦੀ ਕਟਾਈ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਵਧੀਕ ਜ਼ਿਲਾ ਮੈਜਿਸਟ੍ਰੇਟ (ਏ. ਡੀ. ਸੀ.) ਰਣਦੀਪ ਸਿੰਘ ਹੀਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹਨ ਕਿ ਜ਼ਿਲੇ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪੂਰੀ ਪਾਬੰਦੀ ਹੋਵੇਗੀ। ਨਾਲ ਹੀ 'ਸੁਪਰ ਸਟਰਾਅ ਮੈਨੇਜਮੈਂਟ ਸਿਸਟਮ' ਤੋਂ ਬਿਨਾਂ ਕਿਸੇ ਵੀ ਕੰਬਾਈਨ ਨਾਲ ਝੋਨਾ ਕੱਟਣ ਅਤੇ ਪਰਾਲੀ ਨੂੰ ਅੱਗ ਲਾਉਣ ’ਤੇ ਵੀ ਸਖ਼ਤ ਮਨਾਹੀ ਰਹੇਗੀ।

ਏ. ਡੀ. ਸੀ. ਨੇ ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਰਾਤ ਵੇਲੇ ਤਰੇਲ ਪੈਣ ਕਾਰਨ ਝੋਨੇ ਵਿਚ ਨਮੀ ਵੱਧ ਜਾਂਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਝੋਨਾ ਨਹੀਂ ਖਰੀਦ ਪਾਉਂਦੀਆਂ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ।

ਇਸ ਤੋਂ ਇਲਾਵਾ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਫੈਲਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਜ਼ਮੀਨ ਦੇ ਉਪਜਾਊ ਜੀਵਾਣੂ ਵੀ ਨਸ਼ਟ ਹੋ ਜਾਂਦੇ ਹਨ। ਧੂੰਏਂ ਕਾਰਨ ਸੜਕਾਂ 'ਤੇ ਆਵਾਜਾਈ ਵਿਚ ਵਿਘਨ ਪੈਂਦਾ ਹੈ, ਜਿਸ ਨਾਲ ਹਾਦਸਿਆਂ ਦਾ ਖਤਰਾ ਵਧਦਾ ਹੈ ਅਤੇ ਖੜ੍ਹੀ ਫਸਲ ਜਾਂ ਪਿੰਡ ਨੂੰ ਵੀ ਅੱਗ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਇਹ ਹੁਕਮ 21 ਨਵੰਬਰ 2026 ਤੱਕ ਲਾਗੂ ਰਹਿਣਗੇ।


author

Inder Prajapati

Content Editor

Related News