ਪੰਜਾਬ ''ਚ ਨਵੇਂ ਹੁਕਮ ਜਾਰੀ! ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗੀ ਇਹ ਪਾਬੰਦੀ
Saturday, Apr 12, 2025 - 04:06 PM (IST)

ਕਪੂਰਥਲਾ (ਮਹਾਜਨ)- ਪੰਜਾਬ ਵਿਚ ਕੰਬਾਇਨਾਂ ਨਾਲ ਕਣਕ ਦੀ ਕਟਾਈ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਕਪੂਥਲਾ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਨੂੰ ਵੱਡਾ ਝਟਕਾ! ਖੜ੍ਹੀ ਹੋ ਗਈ ਵੱਡੀ ਮੁਸੀਬਤ
ਇਸ ਦੇ ਨਾਲ ਹੀ ਜ਼ਿਲ੍ਹਾ ਕਪੂਰਥਲਾ ਅੰਦਰ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਸੁਪਰ ਐੱਸ. ਐੱਮ. ਐੱਸ. ਲਗਾਏ ਬਗੈਰ ਨਹੀਂ ਵਰਤਿਆ ਜਾਵੇਗਾ। ਇਸ ਤੋਂ ਇਲਾਵਾ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਕਣਕ ਦੀ ਰਹਿੰਦ ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 2 ਜੂਨ 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ 'ਚ 15 ਅਪ੍ਰੈਲ ਤੋਂ 13 ਜੂਨ ਤੱਕ ਲੱਗੀ ਇਹ ਸਖ਼ਤ ਪਾਬੰਦੀ, ਹੁਕਮ ਹੋ ਗਏ ਜਾਰੀ