ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ
Thursday, Sep 04, 2025 - 03:11 PM (IST)

ਅੰਮ੍ਰਿਤਸਰ (ਦਲਜੀਤ)-ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਹੁਣ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਤਾਇਨਾਤੀ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਸਮੂਹ ਡਾਕਟਰਾਂ ਅਤੇ ਮੁਲਾਜ਼ਮਾਂ ਤੋਂ ਇਲਾਵਾ ਅਧਿਕਾਰੀਆਂ ਦੀ ਛੁੱਟੀ ’ਤੇ ਵੀ ਰੋਕ ਲਾ ਦਿੱਤੀ ਹੈ। ਨਵ-ਨਿਯੁਕਤ ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਅਧਿਕਾਰੀਆਂ ਨੂੰ ਲਗਾਤਾਰ ਪ੍ਰਭਾਵਿਤ ਖੇਤਰਾਂ ’ਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਮੋਨੀਟਰਿੰਗ ਕਰਨ ਦੇ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਵਿਅਕਤੀ ਦਾ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ
ਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪਹਿਲਾਂ ਮੈਡੀਕਲ ਕੈਂਪਾਂ ’ਚ ਮੈਡੀਕਲ ਅਫਸਰ ਮਰੀਜ਼ਾਂ ਦੀ ਜਾਂਚ ਕਰ ਰਹੇ ਸਨ ਪਰ ਹੁਣ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਫੀਲਡ ’ਚ ਤਾਇਨਾਤੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸਵਰਨਜੀਤ ਧਵਨ ਵੱਲੋਂ ਜ਼ਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਬੁਲਾਈ ਗਈ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ’ਤੇ ਕਿਸੇ ਵੀ ਮੁਲਾਜ਼ਮ ਅਤੇ ਡਾਕਟਰ ਨੂੰ ਛੁੱਟੀ ਨਾ ਦੇਣ ਦੀ ਗੱਲ ਕਹੀ ਗਈ।
ਇਹ ਵੀ ਪੜ੍ਹੋ-ਬਰਸਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਸਖ਼ਤ, ਪੰਜਾਬ ਦੇ ਸਾਰੇ ਸਕੂਲਾਂ ਨੂੰ ਦਿੱਤੇ ਵੱਡੇ ਹੁਕਮ
ਡਾ. ਧਵਨ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਪ੍ਰਭਾਵਿਤ ਖੇਤਰਾਂ ’ਚ ਡਿਊਟੀ ਲਾਈ ਜਾ ਰਹੀ ਹੈ। ਸੁਪਰ ਸਪੈਸ਼ਲਿਸਟ ਡਾਕਟਰਾਂ ’ਚ ਹਰ ਬੀਮਾਰੀ ਨਾਲ ਸਬੰਧਤ ਡਾਕਟਰ ਫੀਲਡ ’ਚ ਕੰਮ ਕਰੇਗਾ। ਇਸ ਤੋਂ ਇਲਾਵਾ ਫੀਲਡ ’ਚ ਲਾਏ ਗਏ 16 ਮੈਡੀਕਲ ਕੈਂਪਾਂ ’ਚ 48 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ-ਹੜ੍ਹ 'ਚ ਫਸਿਆ ਪਰਿਵਾਰ ਜਵਾਨ ਪੁੱਤ ਦੇ ਸਸਕਾਰ ਲਈ ਕੱਢਦਾ ਰਿਹਾ ਹਾੜੇ, DC ਨੇ ਭੇਜ 'ਤਾ ਹੈਲੀਕਾਪਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8