ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ

Tuesday, Nov 19, 2024 - 10:47 AM (IST)

ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ

ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ-162 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹੱਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤਕ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਸ ਦੌਰਾਨ ਜੇਕਰ ਕੋਈ ਕੰਬਾਈਨ ਝੋਨਾ ਕੱਟਦੀ ਫੜ੍ਹੀ ਗਈ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ। ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਆਮ ਤੌਰ ’ਤੇ ਦੇਖਿਆ ਗਿਆ ਹੈ ਕਿ ਝੋਨੇ ਦੀ ਕਟਾਈ ਲਈ ਕੰਬਾਈਨਾਂ ਦਿਨ-ਰਾਤ ਕੰਮ ਕਰ ਰਹੀਆਂ ਹਨ।

ਰਾਤ ਸਮੇਂ ਕੰਬਾਈਨਾਂ ਚਲਾਉਣ ਕਾਰਨ ਜਾਨੀ ਨੁਕਸਾਨ ਅਤੇ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਕੰਬਾਈਨ ਹਾਰਵੈਸਟਰ ਰਾਤ ਨੂੰ ਕੱਚੇ ਦਾਣੇ ਦੀ ਕਟਾਈ ਕਰਦੇ ਹਨ ਜੋ ਕਿ ਪੱਕੇ ਹੋਏ ਹਰੇ ਝੋਨੇ ਦੀ ਨਹੀਂ ਹੁੰਦੀ। ਜਿਸ ਕਾਰਨ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੀ ਝੋਨਾ ਖਰੀਦਣ ਤੋਂ ਝਿਜਕਦੀਆਂ ਹਨ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਬਠਿੰਡਾ ਵਿਚ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਪਈ ਝੋਨੇ ਦੀ ਪਰਾਲੀ/ ਰੌੜੀ/ ਰਹਿੰਦ-ਖੂੰਹਦ ਆਦਿ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 16 ਜਨਵਰੀ 2025 ਤਕ ਲਾਗੂ ਰਹਿਣਗੇ।


author

Babita

Content Editor

Related News