ਪੰਜਾਬ ਦੇ ਕੁੱਝ ਹੋਰ ਪਿੰਡਾਂ ''ਚ ਪੰਚਾਇਤੀ ਚੋਣਾਂ ''ਤੇ ਲੱਗੀ ਰੋਕ

Thursday, Oct 10, 2024 - 01:11 PM (IST)

ਚੰਡੀਗੜ੍ਹ (ਹਾਂਡਾ) : ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਮੁੜ ਸੂਬੇ ਦੇ ਕਈ ਪਿੰਡਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਨੇ ਪਟਿਆਲਾ, ਮੋਗਾ, ਤਰਨਤਾਰਨ ਦੇ ਕੁੱਝ ਪਿੰਡਾਂ 'ਚ ਚੋਣ ਪ੍ਰਕਿਰਿਆ 'ਤੇ ਸਟੇਅ ਲਾ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਕੁੱਝ ਪਿੰਡਾਂ ਦੀਆਂ ਪੰਚਾਇਤਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਪੰਚਾਇਤੀ ਚੋਣਾਂ ਦੇ ਮਾਮਲੇ 'ਤੇ ਸੁਣਵਾਈ ਅੱਜ, 100 ਤੋਂ ਵੱਧ ਪਟੀਸ਼ਨਾਂ ਦਾਇਰ

ਹਾਲਾਂਕਿ ਬਾਕੀ ਮਾਮਲਿਆਂ 'ਤੇ ਅਦਾਲਤ ਨੇ ਸੁਣਵਾਈ ਟਾਲ ਦਿੱਤੀ। ਬੀਤੇ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਾ ਦਿੱਤੀ ਸੀ ਪਰ ਇਸ ਸਬੰਧੀ ਵਿਸਥਾਰ ਪੂਰਵਕ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਸ਼ਾਮ ਤੱਕ ਇਸ ਸਬੰਧੀ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਪੰਜਾਬ 'ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਸਿੰਬਲ 'ਤੇ ਵੀ ਚੋਣਾਂ ਨਹੀਂ ਹੋ ਰਹੀਆਂ ਹਨ।

ਇਹ ਵੀ ਪੜ੍ਹੋ : ਭਾਰੀ ਵਾਹਨ ਇਧਰ ਲੈ ਕੇ ਆਉਣ ਵਾਲੇ ਸਾਵਧਾਨ! ਪਹਿਲਾਂ ਪੜ੍ਹ ਲਓ ਖ਼ਬਰ

ਦੱਸ ਦੇਈਏ ਕਿ ਸੂਬੇ 'ਚ ਇਸ ਸਮੇਂ 13937 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ 'ਤੇ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ 'ਚ ਕੁੱਲ 1 ਕਰੋੜ, 33 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਦੌਰਾਨ 96 ਹਜ਼ਾਰ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਚੋਣਾਂ ਤੱਕ ਸਾਰੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਚੋਣਾਂ ਵਾਲੇ ਦਿਨ ਪੰਜਾਬ 'ਚ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


 


Babita

Content Editor

Related News