ਮੈਰਿਜ ਪੈਲਸਾਂ ਦੀ ਚਾਰਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ’ਤੇ ਪਾਬੰਦੀ
Sunday, Sep 14, 2025 - 06:27 PM (IST)

ਮੋਗਾ (ਗੋਪੀ ਰਾਊਕੇ, ਬਿੰਦਾ)-ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 (ਜ਼ਾਬਤਾ ਫੌਜਦਾਰੀ ਸੰਘਤਾ-1973 ਦੀ ਧਾਰਾ-144) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਵਿਚ ਸਥਿਤ ਸਾਰੇ ਮੈਰਿਜ ਪੈਲਸਾਂ ਦੇ ਮਾਲਕ ਕਿਸੇ ਵੀ ਫੰਕਸ਼ਨ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ ਪੈਲਸਾਂ ਦੀ ਚਾਰਦਿਵਾਰੀ ਅੰਦਰ ਹੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ
ਅਜਿਹਾ ਨਾ ਕਰਨ ਦੀ ਸੂਰਤ ਵਿਚ ਮੈਰਿਜ ਪੈਲਸਾਂ ਦੇ ਮਾਲਕ ਅਤੇ ਮੈਰਿਜ ਪੈਲਸਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸਾਗਰ ਸੇਤੀਆ ਨੇ ਦੱਸਿਆ ਕਿ ਮੈਰਿਜ ਪੈਲਸਾਂ ਦੇ ਮਾਲਕਾਂ ਵੱਲੋਂ ਇਹ ਵੀ ਧਿਆਨ ਵਿਚ ਰੱਖਿਆ ਜਾਵੇ ਕਿ ਸਰਕਾਰ ਦੀ ਪ੍ਰਾਪਰਟੀ ਜਿਸਦੀ ਕਿਸੇ ਸੜਕ ਲਈ ਨਿਸ਼ਾਨਦੇਹੀ ਕੀਤੀ ਗਈ ਹੈ, ਉਸਨੂੰ ਵੀ ਵਾਹਨਾਂ ਦੀ ਪਾਰਕਿੰਗ ਲਈ ਨਾ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਵਾਹਨ ਮੈਰਿਜ ਪੈਲਿਸਾਂ ਦੀ ਚਾਰ ਦਿਵਾਰੀ ਤੋਂ ਬਾਹਰ ਪਾਰਕਿੰਗ ਕਰਨ ਨਾਲ ਜਿੱਥੇ ਦੁਰਘਟਨਾਵਾਂ ਦਾ ਖਦਸ਼ਾ ਬਣਿਆ ਰਹਿੰਦਾ ਹੈ, ਉੱਥੇ ਟ੍ਰੈਫਿਕ ਲਈ ਵੀ ਬਹੁਤ ਸਮੱਸਿਆ ਪੈਦਾ ਹੁੰਦੀ ਹੈ, ਇਹ ਹੁਕਮ 31 ਅਕਤੂਬਰ 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਪਹਿਲ: ਕਿਸਾਨਾਂ ਲਈ ਚੁੱਕਿਆ ਵੱਡਾ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8