ਟਰੈਕਟਰਾਂ ਅਤੇ ਸਬੰਧਤ ਸੰਦਾਂ ਨਾਲ ਖ਼ਤਰਨਾਕ ਸਟੰਟ ਕਰਨ ‘ਤੇ ਪਾਬੰਦੀ

Wednesday, Mar 19, 2025 - 06:50 PM (IST)

ਟਰੈਕਟਰਾਂ ਅਤੇ ਸਬੰਧਤ ਸੰਦਾਂ ਨਾਲ ਖ਼ਤਰਨਾਕ ਸਟੰਟ ਕਰਨ ‘ਤੇ ਪਾਬੰਦੀ

ਨਵਾਂਸ਼ਹਿਰ (ਬ੍ਰਹਮਪੁਰੀ ): ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਨਾਲ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉੱਪ ਸਕੱਤਰ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-5 ਸ਼ਾਖਾ) ਨੇ ਜਾਰੀ ਪੱਤਰ ਰਾਹੀਂ ਲਿਖਿਆ ਹੈ ਕਿ ਰਾਜ ਵਿਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 12 ਮਈ, 2025 ਤੱਕ ਲਾਗੂ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News