ਪ੍ਰੀਗੈਬਾਲਿਨ 75 ਐੱਮ. ਜੀ ਤੋਂ ਵੱਧ ਮਾਤਰਾ ਦੀ ਬਿਨਾਂ ਡਾਕਟਰੀ ਪਰਚੀ ਤੋਂ ਵਿਕਰੀ ’ਤੇ ਪਾਬੰਦੀ
Saturday, Jan 17, 2026 - 07:05 PM (IST)
ਮਾਲੇਰਕੋਟਲਾ (ਜ਼ਹੂਰ, ਅਖਿਲੇਸ਼, ਸਵਾਤੀ)- ਪ੍ਰੀਗੈਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਮਾਲੇਰਕੋਟਲਾ ’ਚ ਲੋਕ ਹਿੱਤਾਂ ਨੂੰ ਧਿਆਨ ’ਚ ਰੱਖਦੇ ਹੋਏ ਉਕਤ ਕੈਪਸੂਲਾਂ ਦੀ ਦਵਾਈ ਦੀ ਖੁੱਲ੍ਹੇ ਤੌਰ ’ਤੇ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐੱਸ. ਤਿੜਕੇ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆਂ ਕਿ ਪ੍ਰੀਗੈਬਾਲਿਨ ਦਵਾਈ ਦੀ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੇ ਵੇਚਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ । ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕ੍ਰਿਪਸ਼ਨ ਸਲਿਪ ’ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਮੈਡੀਸਨ ਦੇਣ ਦੀ ਮਿਤੀ ਦਰਜ ਕੀਤੀ ਜਾਵੇ। ਇਹ ਹੁਕਮ 15 ਮਾਰਚ 2026 ਤੱਕ ਲਾਗੂ ਰਹੇਗਾ।
