ਪੰਜਾਬ 'ਚ 5994 ETT ਅਧਿਆਪਕਾਂ ਦੀ ਭਰਤੀ 'ਤੇ ਰੋਕ, ਜਾਣੋ ਕੀ ਹੈ ਪੂਰਾ ਮਾਮਲਾ
Saturday, Oct 21, 2023 - 03:31 PM (IST)
ਚੰਡੀਗੜ੍ਹ (ਹਾਂਡਾ) : ਪੰਜਾਬ 'ਚ ਭਰਤੀ ਪ੍ਰੀਕਿਰਿਆ ਤੋਂ ਬਾਅਦ ਚੁਣੇ ਗਏ 5994 ਐਲੀਮੈਂਟਰੀ ਟੀਚਰਜ਼ ਟ੍ਰੇਨਿੰਗ (ਈ. ਟੀ. ਟੀ.) ਨੂੰ ਨਿਯੁਕਤੀ ਪੱਤਰ ਦੇਣ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਅਜਿਹਾ ਹੀ ਇਕ ਮਾਮਲਾ ਸੁਪਰੀਮ ਕੋਰਟ 'ਚ ਵੀ ਆਇਆ ਸੀ, ਜਿਸ ਤੋਂ ਬਾਅਦ ਕੰਸਟੀਚਿਊਸ਼ਨਲ ਬੈਂਚ ਸਥਾਪਿਤ ਕੀਤਾ ਗਿਆ ਸੀ। ਇਸ ਦੀ ਜੱਜਮੈਂਟ 18 ਜੁਲਾਈ ਨੂੰ ਰਾਖਵੀਂ ਕਰ ਦਿੱਤੀ ਗਈ ਸੀ। ਅਦਾਲਤ ਨੇ ਕਿਹਾ ਕਿ ਉਕਤ ਹੁਕਮਾਂ ਦੀ ਅਜੇ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : IAS ਸੰਜੇ ਪੋਪਲੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, 16 ਮਹੀਨਿਆਂ ਬਾਅਦ ਜੇਲ੍ਹ ਤੋਂ ਆਉਣਗੇ ਬਾਹਰ
ਇਸ ਲਈ ਵਰਤਮਾਨ ਪਟੀਸ਼ਨ ’ਤੇ ਕੋਈ ਫ਼ੈਸਲਾ ਨਹੀਂ ਲਿਆ ਜਾ ਸਕਦਾ। ਅਦਾਲਤ ਨੇ ਮਾਮਲੇ ਦੀ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਸਰਕਾਰ ਵਲੋਂ ਅਦਾਲਤ 'ਚ ਕਿਹਾ ਗਿਆ ਕਿ ਨਿਰਧਾਰਿਤ ਤਾਰੀਖ਼ ਤੱਕ ਸਰਕਾਰ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਨਹੀਂ ਦੇਵੇਗੀ। ਪਟੀਸ਼ਨਰਾਂ ਨੇ ਪਟੀਸ਼ਨ ਦਾਖ਼ਲ ਕਰਕੇ ਕਿਹਾ ਹੈ ਕਿ ਸਰਕਾਰ ਨੇ ਉਕਤ ਅਹੁਦਿਆਂ ਲਈ ਇਸ਼ਤਿਹਾਰ ਦੇਣ ਅਤੇ ਅਰਜ਼ੀਆਂ ਲੈਣ ਤੋਂ ਬਾਅਦ ਨਿਯਮਾਂ 'ਚ ਬਦਲਾਅ ਕਰਦਿਆਂ ਸੀ ਸ਼੍ਰੇਣੀ ਦੇ ਅਹੁਦਿਆਂ ’ਤੇ ਭਰਤੀ ਲਈ ਪੰਜਾਬੀ ਵਿਸ਼ੇ ਦਾ ਟੈਸਟ ਪਾਸ ਕਰਨ ਦੀ ਸ਼ਰਤ ਰੱਖ ਦਿੱਤੀ। ਇਸ 'ਚ 50 ਫ਼ੀਸਦੀ ਅੰਕ ਲੈਣਾ ਜ਼ਰੂਰੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵੱਡੀ Update, ਕਿਤੇ ਘੁੰਮਣ ਨਿਕਲਣਾ ਹੈ ਤਾਂ ਪੜ੍ਹ ਲਓ ਇਹ Alert
ਉਕਤ ਸ਼ਰਤ 'ਚ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਕੋਈ ਛੋਟ ਨਹੀਂ ਦਿੱਤੀ ਗਈ, ਜੋ ਕਿ ਸੰਵਿਧਾਨ ਦਾ ਉਲੰਘਣ ਹੈ। ਇਹੀ ਨਹੀਂ ਸ਼੍ਰੇਣੀ ਏ, ਬੀ ਤੇ ਡੀ. ਦੇ ਅਹੁਦਿਆਂ ਦੀ ਭਰਤੀ 'ਚ ਪੰਜਾਬੀ ਵਿਸ਼ੇ ਦਾ ਟੈਸਟ ਨਹੀਂ ਰੱਖਿਆ ਗਿਆ। ਇਸ ਸਬੰਧੀ ਸਬੰਧਿਤ ਵਿਭਾਗ ਭਰਤੀ ਕਮਿਸ਼ਨ ਸਮੇਤ ਮੁੱਖ ਮੰਤਰੀ ਨੂੰ ਵੀ ਰੀ-ਪ੍ਰੀਜ਼ੈਟੇਸ਼ਨ ਦਿੱਤੀ ਗਈ, ਪਰ ਕੋਈ ਨਤੀਜਾ ਨਹੀਂ ਨਿਕਲਿਆ, ਜਿਸ ਤੋਂ ਬਾਅਦ ਉਮੀਦਵਾਰ ਹਾਈਕੋਰਟ ਆ ਗਏ ਸਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8