ਗੈਰ-ਕਾਨੂੰਨੀ ਗਲੂ ਟਰੈਪ ਦੀ ਵਿਕਰੀ ਤੇ ਦੁਰਵਰਤੋਂ ’ਤੇ ਪਾਬੰਦੀ
Wednesday, Apr 09, 2025 - 12:50 PM (IST)

ਮਾਨਸਾ (ਮਨਜੀਤ ਕੌਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਗੈਰ-ਕਾਨੂੰਨੀ ਗਲੂ ਟਰੈਪ ਦੇ ਉਤਪਾਦਨ, ਵਿਕਰੀ ਅਤੇ ਦੁਰਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਹੁਕਮ ’ਚ ਉਨ੍ਹਾਂ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵੀ ਅਦਾਰਾ, ਵਿਅਕਤੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲ ਐਕਟ 1960 ਦੀ ਧਾਰਾ 11 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਹ ਹੁਕਮ 31 ਮਈ 2025 ਤੱਕ ਲਾਗੂ ਰਹੇਗਾ।