ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ ''ਤੇ ਪਾਬੰਦੀ

Saturday, May 02, 2026 - 11:06 AM (IST)

ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ ''ਤੇ ਪਾਬੰਦੀ

ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ-163 (ਪੁਰਾਣੀ ਸੀ. ਆਰ. ਪੀ. ਸੀ. 1973, ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ 'ਚ ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ਤੇ ਸਟਾਕ ਕਰਨ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਕੈਮਿਸਟ ਦੀ ਫਰਮ ਦਾ ਨਾਮ, ਦਵਾਈ ਦੇਣ ਦੀ ਮਿਤੀ ਅਤੇ ਟੇਬਲੇਟਸ ਦੀ ਗਿਣਤੀ ਦਰਜ ਕੀਤੀ ਜਾਵੇਗੀ। ਇਹ ਪਾਬੰਦੀ 30 ਜੂਨ 2026 ਤੱਕ ਲਾਗੂ ਰਹੇਗੀ। ਇਹ ਹੁਕਮ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ 'ਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ 'ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐੱਮ. ਜੀ. ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖ਼ਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ 'ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।
 


author

Babita

Content Editor

Related News