ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਵੇਚਣ ਅਤੇ ਸਟੋਰ ਕਰਨ ’ਤੇ ਪਾਬੰਦੀ

Thursday, Apr 10, 2025 - 01:38 PM (IST)

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਵੇਚਣ ਅਤੇ ਸਟੋਰ ਕਰਨ ’ਤੇ ਪਾਬੰਦੀ

ਮਾਨਸਾ (ਮਨਜੀਤ ਕੌਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ ਕਰੂਐਲਿਟੀ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪਤੰਗ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੇਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਸੂਰਾਂ ਨੂੰ ਰਿਹਾਇਸ਼ੀ ਇਲਾਕਿਆਂ ’ਚ ਖੁੱਲ੍ਹੇ ਛੱਡਣ ’ਤੇ ਮਨਾਹੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ’ਚ ਲੋਕਾਂ ਵੱਲੋਂ ਘਰਾਂ ’ਚ ਪਾਲੇ ਹੋਏ ਸੂਰਾਂ ਨੂੰ ਖ਼ੁਰਾਕ ਖਾਣ ਜਾਂ ਚਰਨ ਲਈ ਸੜਕਾਂ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਖੁੱਲ੍ਹੇ ਛੱਡਣ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਹੁਕਮ ’ਚ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ’ਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ’ਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ’ਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ ’ਤੇ ਖ਼ੁਰਾਕ ਖਾਣ ਜਾਂ ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਖੁੱਲ੍ਹੇ ਛੱਡ ਦਿੱਤਾ ਜਾਂਦਾ ਹੈ। ਇਹ ਹੁਕਮ 31 ਮਈ 2025 ਤੱਕ ਲਾਗੂ ਰਹਿਣਗੇ।


author

Babita

Content Editor

Related News