ਸਕੂਲਾਂ ਨੇੜੇ ਐਨਰਜੀ ਡਰਿੰਕ ਵੇਚਣ 'ਤੇ ਪਾਬੰਦੀ! ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

Wednesday, Jun 04, 2025 - 07:21 PM (IST)

ਸਕੂਲਾਂ ਨੇੜੇ ਐਨਰਜੀ ਡਰਿੰਕ ਵੇਚਣ 'ਤੇ ਪਾਬੰਦੀ! ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

ਗੁਰਦਾਸਪੁਰ (ਹਰਮਨ) : ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ 100 ਮੀਟਰ ਅਤੇ ਸ਼ਹਿਰੀ ਖੇਤਰਾਂ ਵਿੱਚ 50 ਮੀਟਰ ਦੇ ਘੇਰੇ ਵਿੱਚ ਸਕੂਲਾਂ ਦੀਆਂ ਕੰਟੀਨਾਂ/ਟੱਕ ਦੁਕਾਨਾਂ/ਦੁਕਾਨਾਂ ਜਾਂ ਅਦਾਰਿਆਂ ਵਿੱਚ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਟਿੰਗ ਵਗ਼ੈਰਾ ਜਾਂ ਕੋਈ ਹੋਰ ਐਨਰਜੀ ਡਰਿੰਕਸ ਦੀ ਵਿੱਕਰੀ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਨਾਹੀ ਦੇ ਇਹ ਹੁਕਮ 21 ਅਪ੍ਰੈਲ 2025 ਤੋਂ ਇੱਕ ਸਾਲ ਲਈ ਪੇਂਡੂ ਸਕੂਲ ਖੇਤਰਾਂ ਵਿੱਚ 100 ਮੀਟਰ ਅਤੇ ਸ਼ਹਿਰੀ ਸਕੂਲ ਖੇਤਰਾਂ ਵਿੱਚ 50 ਮੀਟਰ ਦੇ ਏਰੀਏ ਵਿੱਚ ਲਾਗੂ ਰਹਿਣਗੇ।

PunjabKesari

ਬਾਹਰ ਵਿਛੀਆਂ ਲਾਸ਼ਾਂ, ਅੰਦਰ RCB ਦਾ ਜਸ਼ਨ ਜਾਰੀ! ਲੋਕ ਬੋਲੇ-'ਸ਼ਰਮ ਕਰ ਲਓ ਕੁਝ...'

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਿਕ੍ਰੇਤਾਵਾਂ ਨੂੰ ਐੱਫ.ਐੱਸ.ਐੱਸ.ਏ.ਆਈ. ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਲੋਕਾਂ ਨੂੰ ਸਾਫ਼ ਸੁਥਰਾ ਭੋਜਨ ਹੀ ਮੁਹੱਈਆ ਕਰਨ ਲਈ ਕਿਹਾ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News