ਪੰਜਾਬ ਦੇ ਜ਼ਿਲ੍ਹੇ 'ਚ 31 ਮਾਰਚ ਤੱਕ ਇਨ੍ਹਾਂ ਕੰਮਾਂ 'ਤੇ ਲੱਗੀ ਰੋਕ, ਪੜ੍ਹੋ ਪੂਰੀ ਖ਼ਬਰ

Thursday, Jan 30, 2025 - 10:41 AM (IST)

ਪੰਜਾਬ ਦੇ ਜ਼ਿਲ੍ਹੇ 'ਚ 31 ਮਾਰਚ ਤੱਕ ਇਨ੍ਹਾਂ ਕੰਮਾਂ 'ਤੇ ਲੱਗੀ ਰੋਕ, ਪੜ੍ਹੋ ਪੂਰੀ ਖ਼ਬਰ

ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਇਕ ਹੋਰ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐੱਮ. ਜੀ. ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖ਼ਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਂ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ’ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ, ਸਵੇਰੇ 11 ਵਜੇ ਸ਼ੁਰੂ ਹੋਵੇਗੀ ਵੋਟਿੰਗ

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿੱਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ ’ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ।

ਇਹ ਵੀ ਪੜ੍ਹੋ : ਘਰਵਾਲੀ ਨੂੰ 14 ਵਾਰ IELTS ਕਰਵਾ ਭੇਜਿਆ UK, ਫਿਰ ਜੋ ਹੋਇਆ, ਸੁਣ ਕੰਬ ਜਾਵੇਗੀ ਰੂਹ (ਵੀਡੀਓ)

ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਸ਼ੋਸਲ ਮੀਡੀਆਂ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ ਕਾਰਜ/ ਪ੍ਰੋਗਰਾਮ ਆਦਿ ’ਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ, ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ। ਇਹ ਹੁਕਮ ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਸ, ਹੋਮ ਗਰੇਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ, ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ, ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿੱਦਿਅਕ ਅਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ’ਤੇ ਆਪਣੀ ਡਿਊਟੀ ਨਿਭਾਅ ਰਹੇ ਹਨ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 31 ਮਾਰਚ 2025 ਤੱਕ ਲਾਗੂ ਰਹਿਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News