ਅਹਿਮ ਖ਼ਬਰ : ਪੰਜਾਬ ''ਚ ਬਦਲੀਆਂ/ਤਾਇਨਾਤੀਆਂ ''ਤੇ ਇਸ ਤਾਰੀਖ਼ ਤੱਕ ਲੱਗੀ ਰੋਕ
Thursday, Jun 10, 2021 - 10:48 AM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਬਦਲੀਆਂ/ਤਾਇਨਾਤੀਆਂ ’ਤੇ 20 ਜੂਨ ਤੱਕ ਮੁਕੰਮਲ ਰੋਕ ਲਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ 30-04-2021 ਨੂੰ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿਚ ਸਰਕਾਰੀ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 31-05-2021 ਤਕ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ 'ਲੂ' ਤੇ ਗਰਮੀ ਝੱਲ ਰਹੇ ਲੋਕਾਂ ਲਈ ਬੁਰੀ ਖ਼ਬਰ, ਅਜੇ ਨਹੀਂ ਮਿਲੇਗੀ ਰਾਹਤ
ਉਨ੍ਹਾਂ ਦੱਸਿਆ ਕਿ 27-05-2021 ਨੂੰ ਇਕ ਹੋਰ ਪੱਤਰ ਰਾਹੀਂ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਬਦਲੀਆਂ/ਤਾਇਨਾਤੀਆਂ ’ਤੇ ਮਿਤੀ 05-06-2021 ਤੱਕ ਰੋਕ ਲਾਈ ਗਈ ਸੀ। ਹੁਣ ਸਰਕਾਰ ਵੱਲੋਂ ਇਸ ਮਾਮਲੇ ਨੂੰ ਮੁੜ ਤੋਂ ਵਿਚਾਰਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ ਕਿ ਕੋਵਿਡ ਦੀ ਮਹਾਮਾਰੀ ਦੇ ਮੱਦੇਨਜ਼ਰ ਬਦਲੀਆਂ/ਤਾਇਨਾਤੀਆਂ ’ਤੇ 20-06-2021 ਤੱਕ ਮੁਕੰਮਲ ਰੋਕ ਹੋਵੇਗੀ।
ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਤੱਕ ਇੰਝ ਪੁੱਜੀ ਸੀ ਪੰਜਾਬ ਪੁਲਸ, DPG ਨੇ ਕੀਤਾ ਖ਼ੁਲਾਸਾ (ਵੀਡੀਓ)
ਬੁਲਾਰੇ ਅਨੁਸਾਰ ਜਿਹੜੇ ਪ੍ਰਬੰਧਕੀ ਵਿਭਾਗਾਂ ਵੱਲੋਂ ਬਦਲੀਆਂ/ਤਾਇਨਾਤੀਆਂ ਦੇ ਹੁਕਮ ਕੀਤੇ ਜਾ ਚੁੱਕੇ ਹਨ, ਉਹ ਵੀ 20-06-2021 ਤਕ ਰੋਕ ਵਿਚ ਰੱਖੀਆਂ ਜਾਣਗੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ