ਪੰਜਾਬ ਰਾਜ ਭਵਨ 'ਚ ਟਮਾਟਰਾਂ ਦੀ ਵਰਤੋਂ 'ਤੇ ਲੱਗੀ ਰੋਕ, ਰਾਜਪਾਲ ਨੇ ਹੁਕਮ ਜਾਰੀ ਕਰਦਿਆਂ ਕਹੀ ਇਹ ਗੱਲ

Friday, Aug 04, 2023 - 01:01 AM (IST)

ਪੰਜਾਬ ਰਾਜ ਭਵਨ 'ਚ ਟਮਾਟਰਾਂ ਦੀ ਵਰਤੋਂ 'ਤੇ ਲੱਗੀ ਰੋਕ, ਰਾਜਪਾਲ ਨੇ ਹੁਕਮ ਜਾਰੀ ਕਰਦਿਆਂ ਕਹੀ ਇਹ ਗੱਲ

ਚੰਡੀਗੜ੍ਹ (ਭਾਸ਼ਾ): ਪੰਜਾਬ ਵਿਚ ਟਮਾਟਰ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਵਿਚਾਲੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਨੂੰ ਇਕ ਹੁਕਮ ਜਾਰੀ ਕਰ ਰਾਜਭਵਨ ਵਿਚ ਇਸ ਦੀ ਖਪਤ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ। ਥੋਕ ਵਪਾਰੀਆਂ ਦੇ ਮੁਤਾਬਕ, ਇਸ ਵੇਲੇ ਟਮਾਟਰ 200 ਰੁਪਏ ਪ੍ਰਤੀ ਕਿੱਲੋ ਤੋਂ ਵੱਧ ਦੀ ਕੀਮਤ 'ਤੇ ਵਿਕ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿਚ ਇਸ ਦੀਆਂ ਕੀਮਤਾਂ 300 ਰੁਪਏ ਪ੍ਰਤੀ ਕਿੱਲੋ ਤਕ ਪਹੁੰਚਣ ਦੀ ਸੰਭਾਵਨਾ ਹੈ। 

ਇਹ ਖ਼ਬਰ ਵੀ ਪੜ੍ਹੋ - 11ਵੀਂ ਦੇ ਵਿਦਿਆਰਥੀ ਨੇ ਬੱਚੀ ਨਾਲ ਕੀਤਾ ਸ਼ਰਮਨਾਕ ਕਾਰਾ, 8 ਸਾਲਾ ਮਾਸੂਮ ਦੀ ਹਾਲਤ ਵੇਖ ਮਾਂ ਦਾ ਨਿਕਲਿਆ ਤ੍ਰਾਹ

ਰਾਜਪਾਲ ਨੇ ਟਮਾਟਰ ਦੀਆਂ ਵਧਦੀਆਂ ਕੀਮਤਾਂ ਨਾਲ ਆਮ ਜਨਤਾ 'ਤੇ ਪੈਣ ਵਾਲੇ ਬੋਝ ਨੂੰ ਸਮਝਦਿਆਂ ਲੋਕਾਂ ਪ੍ਰਤੀ ਆਪਣੀ ਚਿੰਤਾ ਅਤੇ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਚੀਜ਼  ਦੀ ਖਪਤ ਰੋਕਣ ਜਾਂ ਫਿਰ ਘੱਟ ਕਰਨ ਨਾਲ ਉਸ ਦੀ ਕੀਮਤ 'ਤੇ ਅਸਰ ਪੈਂਦਾ ਹੀ ਹੈ। ਮੰਗ ਘੱਟ ਕਰਨ ਨਾਲ ਕੀਮਤ ਆਪਣੇ ਆਪ ਘਟ ਹੋ ਜਾਵੇਗੀ। ਰਾਜਪਾਲ ਨੇ ਕਿਹਾ ਕਿ ਮੈਨੂੰ ਆਸ ਹੈ ਕਿ ਲੋਕ ਕੁਝ ਸਮੇਂ ਲਈ ਆਪਣੇ ਘਰਾਂ ਵਿਚ ਹੋਰ ਬਦਲਾਂ ਦੀ ਵਰਤੋਂ ਕਰਨਗੇ ਤੇ ਟਮਾਟਰ ਦੀ ਕੀਮਤ ਵਿਚ ਉਛਾਲ ਨੂੰ ਘਟ ਕਰਨ ਵਿਚ ਮਦਦ ਕਰਨਗੇ।.

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News