ਹੁਣ ਪੰਜਾਬ ਦੇ ਇਸ ਜ਼ਿਲ੍ਹੇ ''ਚ ਮੂੰਹ ਢੱਕ ਕੇ ਚੱਲਣ ਤੇ ਦੋਪਹੀਆ ਵਾਹਨ ਚਲਾਉਣ ''ਤੇ ਲੱਗੀ ਪਾਬੰਦੀ
Thursday, Oct 26, 2023 - 06:46 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਵਿਖੇ ਮੂੰਹ ਢੱਕ ਕੇ ਚੱਲਣ ਅਤੇ ਦੋਪਹੀਆ ਵਾਹਨ ਚਲਾਉਣ ਵਾਲਿਆਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਆਉਣ-ਜਾਣ ਵਾਲੇ ਵਿਅਕਤੀਆਂ ਅਤੇ ਦੋਪਹੀਆ ਵਾਹਨ ਚਾਲਕਾਂ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪਰੋਕਤ ਹੁਕਮ ਜ਼ਿਲ੍ਹੇ ਵਿੱਚ ਮੂੰਹ ਢੱਕ ਕੇ ਅਪਰਾਧਿਕ ਵਾਰਦਾਤਾਂ ਕਰਨ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਭਲਕੇ ਬੰਦ ਰਹਿਣਗੇ ਸਕੂਲ ਤੇ ਕਾਲਜ, ਸਰਕਾਰੀ ਛੁੱਟੀ ਦਾ ਐਲਾਨ
ਉਨ੍ਹਾਂ ਕਿਹਾ ਕਿ ਦੀਵਾਲੀ ਅਤੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਜਿਹੇ ਅਪਰਾਧਿਕ ਕਿਸਮ ਦੇ ਵਿਅਕਤੀ ਮੌਕੇ ਦਾ ਫਾਇਦਾ ਉਠਾ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਮੂੰਹ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੀ ਪਛਾਣ ਕਰਨਾ ਪੁਲਸ ਲਈ ਔਖਾ ਹੋ ਜਾਂਦਾ ਹੈ। ਭਾਵੇਂ ਕਿ ਅਜਿਹੀਆਂ ਕਈ ਵਾਰਦਾਤਾਂ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਜਾਂਦੀਆਂ ਹਨ ਪਰ ਫਿਰ ਵੀ ਪੁਲਸ ਲਈ ਉਨ੍ਹਾਂ ਦੀ ਸ਼ਨਾਖਤ ਮੁਸੀਬਤ ਬਣੀ ਹੋਈ ਹੈ, ਜਿਸ ਕਾਰਨ ਅਪਰਾਧਿਕ ਕਿਸਮ ਦੇ ਲੋਕ ਫਾਇਦਾ ਲੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਚਿਹਰਾ ਢੱਕ ਕੇ ਚੱਲਣ ਦੀ ਡਾਕਟਰੀ ਸਲਾਹ ਦਿੱਤੀ ਗਈ ਹੈ ਤਾਂ ਉਸ ਨੂੰ ਮੈਡੀਕਲ ਸਰਟੀਫਿਕੇਟ ਵਿਖਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹੁਕਮਾਂ ਨੂੰ ਲਾਗੂ ਕਰਵਾਉਣਾ ਪੁਲਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਵੇਗੀ।
ਕੀ ਕਹਿੰਦੇ ਹਨ ਐੱਸ. ਪੀ. ਡਾ. ਮੁਕੇਸ਼ ਸ਼ਰਮਾ?
ਜਦੋਂ ਡਿਪਟੀ ਕਮਿਸ਼ਨਰ ਵੱਲੋਂ ਮੂੰਹ ਢੱਕ ਕੇ ਪੈਦਲ ਚੱਲਣ ਵਾਲਿਆਂ ਅਤੇ ਦੋ ਪਹੀਆ ਵਾਹਨਾਂ ’ਤੇ ਜਾਣ ਵਾਲਿਆਂ ਵਿਰੁੱਧ ਜਾਰੀ ਕੀਤੇ ਹੁਕਮਾਂ ਬਾਰੇ ਗੱਲ ਕੀਤੀ ਤਾਂ ਐੱਸ. ਪੀ. (ਜਾਂਚ) ਡਾ. ਮੁਕੇਸ਼ ਸ਼ਰਮਾ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਪਹਿਲਾਂ ਹੀ ਵੱਖ-ਵੱਖ ਪੁਲਸ ਟੀਮਾਂ ਤਾਇਨਾਤ ਕੀਤੀਆਂ ਜਾਂਦੀਆਂ ਹਨ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਬਾਜ਼ਾਰਾਂ ਅਤੇ ਮੁੱਖ ਮਾਰਗਾਂ ’ਤੇ ਲਗਾਏ ਗਏ। ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਅਤੇ ਜਿਹੜੇ ਲੋਕ ਮੂੰਹ ਢੱਕ ਕੇ ਪੈਦਲ ਜਾਂ ਦੋ ਪਹੀਆ ਵਾਹਨ ਚਲਾ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 4 ਭੈਣਾਂ ਦੇ ਇਕਲੌਤੇ ਭਰਾ ਦੀ ਕੁਰੇਸ਼ੀਆ 'ਚ ਹੋਈ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ