ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਲੱਗੀ ਸਖ਼ਤ ਪਾਬੰਦੀ, ਲੋਕਾਂ ਲਈ ਜਾਰੀ ਹੋ ਗਏ ਹੁਕਮ, 5 ਜੁਲਾਈ ਤਕ...

Thursday, May 08, 2025 - 11:45 AM (IST)

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਲੱਗੀ ਸਖ਼ਤ ਪਾਬੰਦੀ, ਲੋਕਾਂ ਲਈ ਜਾਰੀ ਹੋ ਗਏ ਹੁਕਮ, 5 ਜੁਲਾਈ ਤਕ...

ਚੰਡੀਗੜ੍ਹ (ਵੈੱਬ ਡੈਸਕ): ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਿਜੱਠਣ ਲਈ ਮੌਕ ਡਰਿੱਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਈ ਥਾਈਂ ਆਤਿਸ਼ਬਾਜ਼ੀ ਜਾਂ ਪਟਾਕੇ ਚੱਲਣ ਨਾਲ ਲੋਕਾਂ ਵਿਚ ਡਰ ਪੈਦਾ ਹੁੰਦਾ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਪਟਾਕਿਆਂ ਤੇ ਆਤਿਸ਼ਬਾਜ਼ੀ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। 

ਅੰਮ੍ਰਿਤਸਰ 'ਚ ਅਗਲੇ ਹੁਕਮਾਂ ਤਕ ਲਾਗੂ ਰਹੇਗੀ ਪਾਬੰਦੀ

ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜੀਸਟ੍ਰੇਟ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ-ਸ਼ਾਦੀਆਂ, ਖ਼ੁਸ਼ੀ ਦੇ ਉਤਸਵਾਂ ਤੇ ਧਾਰਮਿਕ ਉਤਸਵਾਂ ਦੌਰਾਨ ਆਮ ਲੋਕਾਂ ਵੱਲੋਂ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਪੁਲਸ ਕਮਿਸ਼ਨਰ ਅਤੇ ਸੀਨੀਅਰ ਪੁਲਸ ਕਪਤਾਨ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿਚ ਇਹ ਹੁਕਮ ਲਾਗੂ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਇਹ ਪਾਬੰਦੀ ਅਗਲੇ ਹੁਕਮਾਂ ਤਕ ਜਾਰੀ ਰਹੇਗੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਿੱਥੇ-ਕਿੱਥੇ ਸਕੂਲਾਂ 'ਚ ਛੁੱਟੀ ਤੇ ਕਿੱਥੇ ਆਮ ਵਾਂਗ ਖੁੱਲ੍ਹਣਗੇ ਵਿੱਦਿਅਕ ਅਦਾਰੇ? ਪੜ੍ਹੋ ਪੂਰਾ ਬਿਓਰਾ

ਮੋਗਾ 'ਚ ਵੀ ਜਾਰੀ ਹੋਏ ਹੁਕਮ

ਮੋਗਾ (ਗੋਪੀ ਰਾਊਕੇ)- ਸਾਗਰ ਸੇਤੀਆ, ਆਈ. ਏ. ਐੱਸ., ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ, ਮੋਗਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਵਿਆਹ-ਸ਼ਾਦੀਆਂ, ਖੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਜਿਸ ਵਿਚ ਬੰਬ, ਹਵਾਈ ਪਟਾਕੇ ਅਤੇ ਚਾਈਨੀਜ਼ ਕਰੈਕਰਜ਼ ਸ਼ਾਮਲ ਹਨ, ਦੀ ਵਰਤੋਂ ’ਤੇ ਪੂਰਨ ਪਾਬੰਦੀ ਲਾਈ ਹੈ, ਇਹ ਹੁਕਮ 7 ਮਈ ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਿਜੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ਮੌਕ ਡਰਿੱਲ ਕੀਤੀਆਂ ਜਾ ਰਹੀਆਂ ਹਨ ਜਦਕਿ ਇਹ ਆਮ ਤੌਰ ’ਤੇ ਦੇਖਣ ਵਿਚ ਆਉਂਦਾ ਹੈ ਕਿ ਆਏ ਦਿਨ ਵਿਆਹ-ਸ਼ਾਦੀਆਂ, ਖੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਆਤਿਸ਼ਬਾਜ਼ੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰਜ਼ ਸ਼ਾਮਲ ਹੁੰਦੇ ਹਨ, ਦੀ ਭਰੂਪਰ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਪਟਾਕਿਆਂ ਨਾਲ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿਚ ਡਰ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਸਰ 'ਚ ਧਮਾਕਿਆਂ ਦੀ ਆਵਾਜ਼ ਮਗਰੋਂ ਮਿਲੀ ਮਿਜ਼ਾਇਲ! ਵੇਖੋ Exclusive ਤਸਵੀਰਾਂ

ਕਪੂਰਥਲਾ 'ਚ 5 ਜੁਲਾਈ ਤਕ ਲੱਗੀ ਪਾਬੰਦੀ

ਕਪੂਰਥਲਾ (ਮਹਾਜਨ)- ਕਪੂਰਥਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਵੱਲੋਂ ਜ਼ਿਲਾ ਕਪੂਰਥਲਾ ਦੀ ਹਦੂਦ ਅੰਦਰ ਆਤਿਸ਼ਬਾਜ਼ੀ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੇ ਮੱਦੇਨਜ਼ਰ ਐਮਰਜੈਂਸੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਤਹਿਤ ਮੌਕ ਡਰਿੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਵੇਖਣ ’ਚ ਆਉਂਦਾ ਹੈ ਕਿ ਰੋਜ਼ਾਨਾ ਵਿਆਹ , ਸ਼ਾਦੀਆਂ ਤੇ ਧਾਰਮਿਕ ਸਮਾਗਮਾਂ ਦੌਰਾਨ ਪਬਲਿਕ ਵੱਲੋਂ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ, ਜਿਸ ਨਾਲ ਆਮ ਲੋਕਾਂ ਵਿਚ ਡਰ ਪੈਦਾ ਹੁੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕੇ, ਧਾਰਮਿਕ ਸਮਾਗਮਾਂ ਆਦਿ ਦੌਰਾਨ ਆਮ ਲੋਕਾਂ ਵੱਲੋਂ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਲਾਈ ਗਈ ਹੈ। ਇਹ ਹੁਕਮ 5 ਜੁਲਾਈ 2025 ਤਕ ਲਾਗੂ ਰਹਿਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News