ਵਾਹਨ ਚਾਲਕਾਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਵਾਹਨਾਂ ਦੀ ਐਂਟਰੀ Ban!
Tuesday, Dec 03, 2024 - 10:20 AM (IST)
ਚੰਡੀਗੜ੍ਹ : ਵਾਹਨ ਚਾਲਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨੂੰ ਦੇਖਦੇ ਹੋਏ ਅੱਜ ਮਤਲਬ ਕਿ ਮੰਗਲਵਾਰ ਨੂੰ ਭਾਰੀ ਵਾਹਨਾਂ ਦੀ ਐਂਟਰੀ 'ਤੇ ਰੋਕ ਲਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਜਾਣ ਵਾਲੇ ਭਾਰੀ ਵਾਹਨ ਬੈਨ ਕਰ ਦਿੱਤੇ ਗਏ ਹਨ। ਇਸ ਦੇ ਮੱਦੇਨਜ਼ਰ ਅੱਜ ਸਵੇਰੇ 8 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਇਹ ਵਾਹਨ ਚੰਡੀਗੜ੍ਹ 'ਚ ਦਾਖ਼ਲ ਨਹੀਂ ਹੋ ਸਕਣਗੇ।
ਇਹ ਵੀ ਪੜ੍ਹੋ : PM ਮੋਦੀ ਅੱਜ ਚੰਡੀਗੜ੍ਹ 'ਚ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਉੱਥੇ ਹੀ ਹਿਮਾਚਲ ਤੋਂ ਚੰਡੀਗੜ੍ਹ ਜਾਣ ਵਾਲੇ ਵਾਹਨ ਚਾਲਕਾਂ ਨੂੰ ਜ਼ੀਰਕਪੁਰ ਤੋਂ ਜਾਣਾ ਪਵੇਗਾ। ਜਾਣਕਾਰੀ ਮੁਤਾਬਕ ਵੀ. ਵੀ. ਆਈ. ਪੀ. ਆਗਮਨ ਕਾਰਨ ਟ੍ਰੈਫਿਕ ਪੁਲਸ ਨੇ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਅਸਥਾਈ ਰੋਕ ਲਾਈ ਹੈ, ਇਸ ਕਾਰਨ ਅੱਜ ਸਵੇਰੇ 8 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਚੰਡੀਗੜ੍ਹ ਵੱਲ ਜਾਣ ਵਾਲੇ ਭਾਰੀ ਵਾਹਨਾਂ ਦੀ ਐਂਟਰੀ ਬੈਨ ਰਹੇਗੀ।
ਇਹ ਵੀ ਪੜ੍ਹੋ : 'ਨਹੀਂ ਕਰਾਂਗੇ ਸੜਕਾਂ ਜਾਮ...', ਕਿਸਾਨ ਆਗੂ ਪੰਧੇਰ ਦਾ ਵੱਡਾ ਐਲਾਨ
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨੂੰ ਦੇਖਦੇ ਹੋਏ ਟ੍ਰੈਫਿਕ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ ਅਤੇ ਕਈ ਵਾਹਨਾਂ ਦੀ ਐਂਟਰੀ 'ਤੇ ਰੋਕ ਲਾ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8