ਵੱਡੀ ਖ਼ਬਰ : ਭਲਕੇ ਜਲੰਧਰ ਅਤੇ ਲੁਧਿਆਣਾ ਵਿਚ ਬੰਦ ਦੀ ਕਾਲ, ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ
Monday, Jan 27, 2025 - 06:56 PM (IST)

ਜਲੰਧਰ/ਲੁਧਿਆਣਾ (ਸੋਨੂੰ, ਮਹੇਸ਼) : ਅੰਮ੍ਰਿਤਸਰ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਵਿਰੋਧ ਵਿਚ ਜਲੰਧਰ ਅਤੇ ਲੁਧਿਆਣਾ ਵਿਚ ਭਲਕੇ 28 ਜਨਵਰੀ ਨੂੰ ਬੰਦ ਦੀ ਕਾਲ ਦਿੱਤੀ ਗਈ ਹੈ। ਇਹ ਕਾਲ ਵਾਲਮੀਕਿ ਭਾਈਚਾਰੇ ਅਤੇ ਦਲਿਤ ਭਾਈਚਾਰੇ ਸਮੇਤ ਹੋਰ ਸੰਗਠਨਾਂ ਵੱਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੀ ਕਬੀਰ ਟਾਈਗਰ ਫੋਰਸ ਸਮੇਤ ਵੱਖ-ਵੱਖ ਸੰਗਠਨਾਂ ਦੇ ਪ੍ਰਧਾਨ ਅਨਿਲ ਹੰਸ, ਅਰੁਣ ਸੰਦਲ, ਸੋਮਾ ਗਿੱਲ ਵਲੋਂ ਇਹ ਕਾਲ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਕਰਨ ਦਾ ਤਿੱਖਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਕਰਤੂਤ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਬੰਦ ਦੀ ਕਾਲ ਨੂੰ ਲੈ ਕੇ ਉਨ੍ਹਾਂ ਨੇ ਡੀ.ਸੀ. ਹਿਮਾਂਸ਼ੂ ਅਗਰਵਾਲ ਅਤੇ ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਛੁੱਟੀ ਦੇ ਬਾਵਜੂਦ ਖੁੱਲ੍ਹੇ ਕਈ ਸਕੂਲ, ਹੋਵੇਗੀ ਕਾਰਵਾਈ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e