ਬੰਦੀ ਛੋੜ ਦਿਵਸ ਮਾਨਵਤਾ ਦੇ ਹੱਕ ’ਚ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦੈ : ਐਡਵੋਕੇਟ ਧਾਮੀ

11/12/2023 10:42:49 AM

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ’ਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਦੀ ਕੈਦ ’ਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ’ਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ’ਚ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗਲ ਕੈਦ ’ਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਣ ਪੇਸ਼ ਕੀਤੀ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਔਰਤ ਦਾ ਕਤਲ 

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਰੌਸ਼ਨੀ ’ਚ ਜੀਵਨ ਜਿਊਣ ਦੀ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਅਸੀਂ ਆਪਣਾ ਚੌਗਿਰਦਾ ਰੁਸ਼ਨਾਉਣਾ ਹੈ, ਉਥੇ ਹੀ ਗੁਰਬਾਣੀ ਜਾਪ ਦੁਆਰਾ ਆਪਣਾ ਮਨ ਵੀ ਰੌਸ਼ਨ ਕਰਨਾ ਹੈ।

ਇਹ ਵੀ ਪੜ੍ਹੋ-  ਦੀਨਾਨਗਰ ਵਿਖੇ ਖੇਤਾਂ 'ਚ ਕੰਮ ਕਰ ਰਹੇ ਵਿਅਕਤੀ ਨੂੰ ਕਾਲ ਨੇ ਪਾਇਆ ਘੇਰਾ, ਪਰਿਵਾਰ 'ਚ ਵਿਛੇ ਸੱਥਰ

ਦੱਸਣਯੋਗ ਹੈ ਕਿ ਸਿੱਖ ਕੌਮ ਦੀ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਅੱਜ 12 ਨਵੰਬਰ ਨੂੰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ। ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਜਾਰੀ ਹਨ, ਜੋ 13 ਨਵੰਬਰ ਤੱਕ ਚੱਲਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News