'ਬੰਦੀ ਛੋੜ' ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀਆਂ ਰੌਣਕਾਂ (ਤਸਵੀਰਾਂ)

11/14/2020 6:36:24 PM

ਅੰਮ੍ਰਿਤਸਰ (ਸੁਮਿਤ)— ਦੀਵਾਲੀ ਦਾ ਤਿਉਹਾਰ ਜਿੱਥੇ ਹਿੰਦੂ ਧਰਮ 'ਚ ਕਾਫ਼ੀ ਮਹੱਤਵ ਰੱਖਦਾ ਹੈ, ਉਥੇ ਹੀ ਸਿੱਖ ਧਰਮ ਦਾ ਮਹਾਨ ਇਤਿਹਾਸ ਵੀ ਇਸ ਨਾਲ ਜੁੜਿਆ ਹੈ। ਸਿੱਖ ਧਰਮ 'ਚ ਦੀਵਾਲੀ ਨੂੰ 'ਬੰਦੀ ਛੋੜ ਦਿਹਾੜੇ' ਦੇ ਰੂਪ 'ਚ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਗਵਾਲੀਅਰ ਦੇ ਕਿਲੇ 'ਚੋਂ 52 ਰਾਜਿਆਂ ਨੂੰ ਛੁੜਵਾ ਕੇ ਲਿਆਏ ਸਨ। ਬੰਦੀ ਛੋੜ ਦਿਹਾੜੇ ਮੌਕੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਾਫ਼ੀ ਦੀਪਮਾਲਾ ਕੀਤੀ ਜਾਂਦੀ ਹੈ ਅਤੇ ਇਸ ਪਵਿੱਤਰ ਦਿਹਾੜੇ ਨੂੰ ਸ਼ਰਧਾ ਨਾਲ ਮਨਾਇਆ ਜਾਂਦਾ ਹੈ।


ਇਸੇ ਤਰ੍ਹਾਂ ਅੱਜ ਵੀ 'ਬੰਦੀ ਛੋੜ ਦਿਹਾੜੇ' ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਕਾਫ਼ੀ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਜਿੱਥੇ ਸ੍ਰੀ ਹਰਮਿੰਦਰ ਸਾਹਿਬ 'ਚ ਦੀਪਮਾਲਾ ਕੀਤੀ ਗਈ, ਉਥੇ ਹੀ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ। ਸਵੇਰ ਤੋਂ ਹੀ ਸੰਗਤ ਗੁਰੂ ਦੇ ਦਰਸ਼ਨਾਂ ਲਈ ਦੂਰ-ਦੂਰ ਤੋਂ ਆ ਰਹੀ ਹੈ ਅਤੇ ਇਸ਼ਨਾਨ ਕਰਕੇ ਇਸ ਪਵਿੱਤਰ ਦਿਹਾੜੇ ਨੂੰ ਮਨ੍ਹਾ ਰਹੀ ਹੈ।


ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਸੰਗਤ ਨੇ ਪਵਿੱਤਰ ਸਰੋਵਰ ਦੇ ਨੇੜੇ-ਤੇੜੇ ਦੀਵੇ ਜਲਾ ਕੇ ਧਾਰਮਿਕ ਸਮਾਗਮ 'ਚ ਸ਼ਮੂਲੀਅਤ ਕੀਤੀ। ਬੰਦੀ ਛੋੜ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਰਾਤ ਦੇ ਸਮੇਂ ਵੀ ਦੀਪਮਾਲਾ ਕਰ ਅਤੇ ਆਤਿਸ਼ਬਾਜ਼ੀ ਕਰਕੇ ਇਸ ਦਿਹਾੜੇ ਨੂੰ ਮਨਾਇਆ ਜਾਂਦਾ ਹੈ।

shivani attri

This news is Content Editor shivani attri