‘ਬੰਦੀ ਛੋੜ’ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ ਲੱਗੀਆਂ ਰੌਣਕਾਂ, ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੋਣ ਪੁੱਜੀ

Thursday, Nov 04, 2021 - 04:03 PM (IST)

ਅੰਮ੍ਰਿਤਸਰ (ਵੈੱਬ ਡੈਸਕ, ਸੁਮਿਤ)— ਅੱਜ ਪੂਰੇ ਦੇਸ਼ ਭਰ ’ਚ ਦੀਵਾਲੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਦੀਵਾਲੀ ਦਾ ਤਿਉਹਾਰ ਜਿੱਥੇ ਹਿੰਦੂ ਧਰਮ ’ਚ ਕਾਫ਼ੀ ਮਹੱਤਵ ਰੱਖਦਾ ਹੈ, ਉਥੇ ਹੀ ਸਿੱਖ ਧਰਮ ਦਾ ਮਹਾਨ ਇਤਿਹਾਸ ਵੀ ਇਸ ਨਾਲ ਜੁੜਿਆ ਹੈ। ਸਿੱਖ ਧਰਮ ਵਿਚ ਦੀਵਾਲੀ ਦੇ ਤਿਉਹਾਰ ਨੂੰ ‘ਬੰਦੀ ਛੋੜ’ ਦਿਹਾੜੇ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਦਿਨ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿਘ ਜੀ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਨੂੰ ਛੁੜਵਾ ਕੇ ਲਿਆਏ ਸਨ। 

PunjabKesari

ਬੰਦੀ ਛੋੜ ਦਿਹਾੜੇ ਮੌਕੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ’ਚ ਦੀਪਮਾਲਾ ਕੀਤੀ ਜਾਂਦੀ ਹੈ ਅਤੇ ਇਸ ਪਵਿੱਤਰ ਦਿਹਾੜੇ ਨੂੰ ਮਨਾਇਆ ਜਾਂਦਾ ਹੈ। ਇਸੇ ਤਹਿਤ ਅੱਜ ਬੰਦੀ ਛੋੜ ਦਿਹਾੜੇ ਮੌਕੇ ਦਰਬਾਰ ਸਾਹਿਬ ’ਚ ਸੰਗਤ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ।

PunjabKesari

ਇਸ ਦੌਰਾਨ ਜਿੱਥੇ ਸ੍ਰੀ ਹਰਿਮੰਦਰ ਸਾਹਿਬ ’ਚ ਦੀਪਮਾਲਾ ਕੀਤੀ ਗਈ ਹੈ, ਉਥੇ ਹੀ ਧਾਰਮਿਕ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ ਹੈ। ਸਵੇਰ ਤੋਂ ਹੀ ਸੰਗਤਾਂ ਦੂਰੋਂ-ਦੂਰੋਂ ਹੁੰਮਹੁਮਾ ਕੇ ਪਹੁੰਚ ਰਹੀਆਂ ਹਨ। ਇਸ ਦੇ ਨਾਲ ਹੀ ਸੰਗਤਾਂ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੀਆਂ ਹਨ।

PunjabKesari

ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਸੰਗਤ ਨੇ ਪਵਿੱਤਰ ਸਰੋਵਰ ਦੇ ਨੇੜੇ-ਤੇੜੇ ਦੀਵਾ ਜਲਾ ਕੇ ਧਾਰਮਿਕ ’ਚ ਸ਼ਮੂਲੀਅਤ ਕੀਤੀ।

PunjabKesari

ਬੰਦੀ ਛੋੜ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ ਰਾਤ ਦੇ ਸਮੇਂ ਦੀਪਮਾਲਾ ਕਰਕੇ ਅਤੇ ਆਤਿਸ਼ਬਾਜ਼ੀ ਕਰਕੇ ਇਸ ਪਵਿੱਤਰ ਦਿਹਾੜੇ ਨੂੰ ਮਨਾਇਆ ਜਾਂਦਾ ਹੈ। ਇਸ ਪਵਿੱਤਰ ਦਿਹਾੜੇ ’ਤੇ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂ ’ਤੇ ਸੰਦੇਸ਼ ਵੀ ਦਿੱਤਾ ਜਾਂਦਾ ਹੈ। 

PunjabKesari

ਇਸ ਮੌਕੇ ਉੜੀਸਾ ਤੋਂ ਆਏ ਮਨੋਜ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਜਨਮ ਦਿਨ ’ਤੇ ਆਉਣਾ ਚਾਹੁੰਦੇ ਸਨ ਪਰ ਤਾਲਾਬੰਦੀ ਕਰਕੇ ਇਥੇ ਆ ਨਹੀਂ ਸਕੇ ਸਨ ਪਰ ਇਸ ਹੁਣ ਉਹ ਇਥੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਲਈ ਆਏ ਹਨ। ਇਥੇ ਪਹੁੰਚ ਕੇ ਬਹੁਤ ਖ਼ੁਸ਼ੀ ਮਹਿਸੂਸ ਹੋ ਰਹੀ ਹੈ।  

PunjabKesari

PunjabKesari
 


shivani attri

Content Editor

Related News