ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ''ਚ ਹਰਜਿੰਦਰ ਧਾਮੀ ਨੇ ਕੀਤੀ ਸ਼ਮੂਲੀਅਤ

Sunday, Nov 03, 2024 - 05:24 PM (IST)

ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ''ਚ ਹਰਜਿੰਦਰ ਧਾਮੀ ਨੇ ਕੀਤੀ ਸ਼ਮੂਲੀਅਤ

ਜੈਤੋ (ਰਘੂਨੰਦਨ ਪਰਾਸ਼ਰ )- ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਬੰਦੀ ਛੋੜ ਦਿਵਸ ਦੇ ਸਬੰਧ 'ਚ ਡੇਰਾ ਛਬੀਲ ਬਾਬਾ ਸਵਾਇਆ ਸਿੰਘ ਛਾਉਣੀ ਦਲ ਬਾਬਾ ਬਿਧੀ ਚੰਦ ਜੀ ਚਾਟੀਵਿੰਡ ਚੌਕ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰੀ।  

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਪਰਦਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਹਮੇਸ਼ਾ ਹੀ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਹਨ ਅਤੇ ਜਦੋਂ ਵੀ ਕਦੇ ਪੰਥ ਨੂੰ ਮੁਸ਼ਕਿਲ ਦੌਰ ਵਿਚੋਂ ਲੰਘਣਾ ਪਿਆ ਤਾਂ ਇਨ੍ਹਾਂ ਸੰਪਰਦਾਵਾਂ ਅਤੇ ਜਥੇਬੰਦੀਆਂ ਨੇ ਚਟਾਨ ਵਾਂਗ ਪੰਥ ਦਾ ਸਾਥ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਜਥੇਬੰਦੀ ਦਾ ਸਿੱਖ ਪੰਥ ਵਿਚ ਵੱਡਾ ਸਤਿਕਾਰ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਿਆਂ ਨਾਲ ਤਾਲਮੇਲ ਕਰਕੇ ਸਿੱਖੀ ਪ੍ਰਚਾਰ-ਪ੍ਰਸਾਰ ਅਤੇ ਪੰਥਕ ਕਾਰਜਾਂ ਦੀ ਵਿਉਂਤਬੰਦੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ- 'ਆਯੁਸ਼ਮਾਨ' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ, ਇਨ੍ਹਾਂ ਚੀਜ਼ਾਂ ਦਾ ਰੱਖਣਾ ਹੋਵੇਗਾ ਧਿਆਨ

ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪਹੁੰਚੀਆਂ ਹੋਰ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥ ਦਾ ਮਾਣ ਹੈ। ਉਨ੍ਹਾਂ ਕਿਹਾ ਕਿ ਦਲ ਹਮੇਸ਼ਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਪੰਥ ਦੀ ਪ੍ਰਮੁੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਪੰਥਕ ਕਾਰਜਾਂ ਵਿਚ ਹਮੇਸ਼ਾਂ ਸਹਿਯੋਗੀ ਰਹੇਗਾ। 

ਇਸ ਮੌਕੇ ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਬਾਬਾ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਦਲ ਬਾਬਾ ਬਿਧੀ ਚੰਦ ਪਲੰਪਟਨ ਆਸਟਰੇਲੀਆ ਦੇ ਇੰਚਾਰਜ ਸ. ਗੁਰਦਰਸ਼ਨ ਸਿੰਘ, ਬਾਬਾ ਨਾਹਰ ਸਿੰਘ ਸਾਧ ਜੀ, ਸ. ਗੁਰਮੀਤ ਸਿੰਘ ਸੁਰਸਿੰਘ ਤੇ ਸ. ਕੁਲਦੀਪ ਸਿੰਘ ਪੰਡੋਰੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਜਲੰਧਰ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਬਾਦਸ਼ਾਹ ਦੇ ਮਾਮਲੇ 'ਚ ਪੁਲਸ ਹੱਥ ਲੱਗੀ CCTV ਨੇ ਖੋਲ੍ਹੇ ਰਾਜ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News