ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ੇਸ਼ ਹੁਕਮ ਜਾਰੀ

Tuesday, Oct 29, 2024 - 06:32 PM (IST)

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇਕ ਨਵੰਬਰ ਨੂੰ ਬੰਦੀਛੋੜ ਦਿਵਸ ਮੌਕੇ ਬੰਦੀਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਸਿਰਫ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ।  ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1 ਨਵੰਬਰ 1984 ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਦੇ 110 ਸ਼ਹਿਰਾਂ ਵਿਚ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕਾਂਗਰਸ ਹਕੂਮਤ ਦੀ ਸਰਪ੍ਰਸਤੀ ਹੇਠ ਸਿੱਖਾਂ ਦਾ ਬੇਰਹਿਮੀ ਦੇ ਨਾਲ ਕਤਲੇਆਮ ਕੀਤਾ ਗਿਆ ਸੀ, ਜੋ ਸਿੱਖ ਨਸਲਕੁਸ਼ੀ ਸੀ।

ਇਹ ਵੀ ਪੜ੍ਹੋ : 1 ਨਵੰਬਰ ਤੋਂ ਨਹੀਂ ਇਸ ਤਾਰੀਖ਼ ਤੋਂ ਬਦਲ ਰਿਹਾ ਪੰਜਾਬ ਦੇ ਸਕੂਲਾਂ ਦਾ ਸਮਾਂ

ਉਨ੍ਹਾਂ ਕਿਹਾ ਕਿ 1 ਨਵੰਬਰ 2024 ਨੂੰ ਸਿੱਖ ਨਸਲਕੁਸ਼ੀ ਦੇ 40 ਵਰ੍ਹੇ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 40 ਸਾਲਾਂ ਦੌਰਾਨ ਸਿੱਖਾਂ ਨੇ ਭਾਰਤੀ ਹਕੂਮਤ ਦੀ ਸਰਪ੍ਰਸਤੀ ਹੇਠ ਹੋਏ ਆਪਣੇ ਨਰਸੰਹਾਰ ਦੇ ਬਹੁਪੱਖੀ ਪ੍ਰਭਾਵਾਂ ਵਿਚੋਂ ਉਭਰਦਿਆਂ ਆਪਣੇ ਕੌਮੀ ਬਿਰਤਾਂਤ ਨੂੰ ਮੁੜ ਸਥਾਪਿਤ ਕਰਨ ਲਈ ਜਿਹੜਾ ਸੰਘਰਸ਼ਸ਼ੀਲ ਪੈਂਡਾ ਤਹਿ ਕੀਤਾ ਹੈ, ਉਹ ਵੀ ਅਦੁੱਤੀ ਅਤੇ ਲਾ-ਮਿਸਾਲ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਆਮਦ ਦੀ ਯਾਦ ਵਿਚ ਬੰਦੀਛੋੜ ਦਿਵਸ ਵੀ ਹੈ। 

ਇਹ ਵੀ ਪੜ੍ਹੋ : ਵੱਡੇ ਸੁਫ਼ਨੇ ਵੇਖ ਅਮਰੀਕਾ ਭੇਜਿਆ ਸੀ ਇਕਲੌਤਾ ਪੁੱਤ, ਹੁਣ ਆਏ ਫੋਨ ਨੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਵਾਰ ਬੰਦੀਛੋੜ ਦਿਵਸ ਮੌਕੇ ਸਿਰਫ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਬਿਜਲਈ ਸਜਾਵਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਸ਼ਵ ਭਰ ਵਿਚ ਵੱਸਦੀਆਂ ਸਿੱਖ ਸੰਗਤਾਂ ਵਲੋਂ ਇਕ ਨਵੰਬਰ ਵਾਲੇ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਾਵਨ ਯਾਦ ਵਿਚ ਬੰਦੀਛੋੜ ਦਿਵਸ ਮਨਾਉਂਦਿਆਂ ਗੁਰਦੁਆਰਾ ਸਾਹਿਬਾਨ ਅਤੇ ਘਰਾਂ ਵਿਚ ਸਿਰਫ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਕਿਸੇ ਤਰ੍ਹਾਂ ਦੀ ਬਿਜਲਈ ਸਜਾਵਟ ਨਾ ਕੀਤੀ ਜਾਵੇ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਵੱਡੀ ਕਾਰਵਾਈ, ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News