ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਗਠਿਤ ਕਮੇਟੀ PM ਮੋਦੀ ਨਾਲ ਕਰੇਗੀ ਮੁਲਾਕਾਤ : ਐਡਵੋਕੇਟ ਧਾਮੀ

Thursday, May 26, 2022 - 07:23 PM (IST)

ਅੰਮ੍ਰਿਤਸਰ, ਪਟਿਆਲਾ (ਦੀਪਕ ਸ਼ਰਮਾ) - ਜੇਲ੍ਹਾਂ ’ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਇਸ ਸਬੰਧ ’ਚ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕਮੇਟੀ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰਾਲੇ ਤੋਂ ਇਲਾਵਾ ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਨਾਲ ਜਲਦ ਮੁਲਾਕਾਤ ਕਰਨ ਜਾ ਰਹੀ ਤਾਂ ਕਿ ਬੰਦੀ ਸਿੱਖਾਂ ਦੀ ਜਲਦ ਤੋਂ ਜਲਦ ਰਿਹਾਈ ਸੰਭਵ ਹੋ ਸਕੇ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਸ਼ਬਦ ਪ੍ਰਚਾਰ ਸਭਾ ਵੱਲੋਂ 14 ਲੱਖ ਦੀ ਲਾਗਤ ਨਾਲ ਤਿਆਰ ਕਰਵਾਏ ਸੋਲਰ ਪਲਾਂਟ ਦਾ ਉਦਘਾਟਨ ਕਰਨ ਉਪਰੰਤ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 30 ਕਿਲੋਵਾਟ ਦੀ ਲਾਗਤ ਵਾਲੇ ਸੋਲਰ ਪਲਾਂਟ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਅਤੇ ਪਰਦਾ ਹਟਾਉਣ ਦੀ ਰਸਮ ਉਪਰੰਤ ਬਟਨ ਦਬਾਕੇ ਸੋਲਰ ਪਲਾਂਟ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸੀਨੀ. ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਬੰਧ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸੋਲਰ ਪਲਾਂਟ ਲਾਏ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੀ.ਐੱਸ.ਪੀ.ਸੀ.ਐੱਲ. ਦਰਮਿਆਨ ਐੱਮ.ਓ.ਯੂ. ਤਹਿਤ ਹੋਏ ਸਮਝੌਤੇ ਮਗਰੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੋਲਰ ਪਲਾਂਟ ਜਲਦ ਲੱਗਣ ਜਾ ਰਿਹਾ ਹੈ, ਜਿਸ ਨਾਲ ਬਿਜਲੀ ਦੀ ਸਮੱਸਿਆ ਮੁਕੰਮਲ ਤੌਰ ’ਤੇ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਅਤੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਅਸਥਾਨ ’ਤੇ ਸੋਲਰ ਪਲਾਂਟ ਲਾਏ ਜਾ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸ਼ਬਦ ਪ੍ਰਚਾਰ ਸਭਾ ਸੁਸਾਇਟੀ ਦੇ ਮੁੱਖ ਸੇਵਾ ਸ. ਭਗਵੰਤ ਸਿੰਘ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ 14 ਲੱਖ ਰੁਪਏ ਦੀ ਲਾਗਤ ਨਾਲ 30 ਕਿਲੋਵਾਟ ਵਾਲਾ ਸੋਲਰ ਪਲਾਂਟ ਸ਼੍ਰੋਮਣੀ ਕਮੇਟੀ ਨਾਲ ਸਹਿਯੋਗ ਕਰਨ ਲਗਾਉਣ ਦਾ ਉਪਰਾਲਾ ਕੀਤਾ। ਸ਼੍ਰੋਮਣੀ ਕਮੇਟੀ ਧਰਮ ਦੇ ਪ੍ਰਚਾਰ ਪਸਾਰ ਦੇ ਨਾਲ-ਨਾਲ ਸਿੱਖ ਸਭਾ ਸੁਸਾਇਟੀਆਂ ਅਤੇ ਸੰਤ ਮਹਾਂਪੁਰਸ਼ਾਂ ਦੇ ਨਾਲ-ਨਾਲ ਵੱਡਮੁੱਲੇ ਕਾਰਜਾਂ ’ਚ ਆਪਣਾ ਯੋਗਦਾਨ ਪਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਸਵਾਲ ਦੇ ਜਵਾਬ ’ਚ ਸ਼੍ਰੋਮਣੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਤੰਤੀ ਸਾਜ਼ਾਂ ਨਾਲ ਕੀਰਤਨ ਕੀਤੇ ਜਾਣ ਦੀ ਪੁਰਾਤਨ ਮਰਿਆਦਾ ਨੂੰ ਬਹਾਲ ਕਰਨ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਸੰਜੀਦਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਹੁਕਮ ਦੀ ਪਾਲਣਾ ਲਈ ਸ਼੍ਰੋਮਣੀ ਕਮੇਟੀ ਨੂੰ ਤਿੰਨ ਸਾਲਾਂ ਦਾ ਸਮਾਂ ਦਿੱਤਾ ਗਿਆ, ਜਿਸ ’ਤੇ ਕੀਰਤਨੀ ਜੱਥਿਆਂ ਨੂੰ ਆਦੇਸ਼ਾਂ ਦੀ ਪਾਲਣਾ ਕਰਨ ਲਈ ਆਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਲ ਕੁਝ ਤੰਤੀ ਸਾਜ਼ਾਂ ਦੇ ਜਥੇ ਮੌਜੂਦ ਹਨ ਅਤੇ ਭਵਿੱਖ ਲਈ ਅਜਿਹੇ ਜੱਥਿਆਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਸ਼ਵਿੰਦਰ ਸਿਘ ਸੱਭਰਵਾਲ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇ. ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ।

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

 


rajwinder kaur

Content Editor

Related News