ਪੰਜਾਬ ''ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ

Tuesday, Jun 30, 2026 - 06:16 PM (IST)

ਪੰਜਾਬ ''ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ

ਫਤਹਿਗੜ੍ਹ ਸਾਹਿਬ (ਜਗਦੇਵ) : ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਤੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਸਰਹੰਦ ਰੇਲਵੇ ਸਟੇਸ਼ਨ 'ਤੇ 4 ਜੁਲਾਈ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਚੱਕਾ ਜਾਮ ਵਿਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਤੇ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ ਤਾਂ ਜੋ ਸਰਕਾਰਾਂ ਨੂੰ ਜਗਾਇਆ ਜਾ ਸਕੇ। ਫਤਹਿਗੜ੍ਹ ਸਾਹਿਬ ਵਿਖੇ ਪ੍ਰੈੱਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਗੁਰਿੰਦਰ ਸਿੰਘ ਭੰਗੂ ਸੂਬਾ ਪ੍ਰਧਾਨ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਕੋ-ਕਨਵੀਨਰ ਕੌਮੀ ਇਨਸਾਫ ਮੋਰਚਾ ਤੇ ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਪਰੰਤੂ ਸਰਕਾਰਾਂ ਦੇ ਕੰਨਾਂ 'ਤੇ ਜੂੰ ਤਕ ਨਹੀਂ ਸਰਕ ਰਹੀ। ਹੁਣ ਰੋਸ ਵਜੋਂ ਚਾਰ ਜੁਲਾਈ ਨੂੰ ਸਰਹੰਦ ਰੇਲਵੇ ਸਟੇਸ਼ਨ 'ਤੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਤਾਂ ਜੋ ਸੁੱਤੀ ਪਈਆਂ ਸੂਬਾ ਅਤੇ ਕੇਂਦਰ ਸਰਕਾਰ ਨੂੰ ਜਗਾਇਆ ਜਾ ਸਕੇ। 

ਇਹ ਵੀ ਪੜ੍ਹੋ : ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ ਵਧਾਉਣ ਦੀ ਮੰਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News