ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ PM ਮੋਦੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗਾ 11 ਮੈਂਬਰੀ ਕਮੇਟੀ ਦਾ ਵਫਦ

05/19/2022 6:06:49 PM

ਅੰਮ੍ਰਿਤਸਰ - (ਬਿਊਰੋ, ਦੀਪਕ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕੀਤੀ 11 ਮੈਂਬਰੀ ਉੱਚ ਤਾਕਤੀ ਕਮੇਟੀ ਦੀ ਪਲੇਠੀ ਇਕੱਤਰਤਾ ਦੌਰਾਨ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲ ਕੇ ਜ਼ੋਰਦਾਰ ਢੰਗ ਨਾਲ ਮਾਮਲਾ ਉਠਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਰਾਜਾਂ ਦੇ ਅਧਿਕਾਰ ਵਾਲੇ ਸਿੰਘਾਂ ਦੀ ਰਿਹਾਈ ਦੇ ਫ਼ੈਸਲੇ ਤੁਰੰਤ ਕਰਨ ਲਈ ਮੁਲਾਕਾਤ ਕੀਤੀ ਜਾਵੇਗੀ।

 

ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਕਮੇਟੀ ਦੀ ਹੋਈ ਇਕੱਤਰਤਾ ’ਚ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਦਲਾਂ ’ਚੋਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਉੱਘੇ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਆਦਿ ਸ਼ਾਮਲ ਹੋਏ।

ਪੜ੍ਹੋ ਇਹ ਵੀ ਖ਼ਬਰ:  ਪਿਆਰ ’ਚ ਧੋਖਾ ਮਿਲਣ ’ਤੇ ਨੌਜਵਾਨ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਹੋਏ ਕਈ ਖ਼ੁਲਾਸੇ

ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੇ ਸਾਂਝੇ ਪੰਥਕ ਯਤਨਾਂ ਤਹਿਤ ਬਣਾਈ ਕਮੇਟੀ ਨੇ ਇਕਜੁਟਤਾ ਨਾਲ ਇਸ ਮਾਮਲੇ ਨੂੰ ਹਰ ਪੱਧਰ ’ਤੇ ਉਠਾਉਣ ਦਾ ਫ਼ੈਸਲਾ ਕੀਤਾ ਹੈ। ਮੁੱਢਲੇ ਤੌਰ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਜਲਦ ਮੁਲਾਕਾਤ ਕੀਤੀ ਜਾਵੇਗੀ। ਇਸ ਦੇ ਨਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖੈੜਾ ਜਿਨ੍ਹਾਂ ਦੀ ਰਿਹਾਈ ਵਿਚ ਦੋ ਸੂਬਿਆਂ ਦੀਆਂ ਸਰਕਾਰਾਂ ਅੜਿੱਕਾ ਬਣੀਆਂ ਹੋਈਆਂ ਹਨ, ਨੂੰ ਲੈ ਕੇ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਵੀ ਮਿਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ: ਜ਼ਮੀਨੀ ਵਿਵਾਦ ਨੂੰ ਲੈ ਕੇ ਜਨਾਨੀ ਦਾ ਗੋਲੀਆ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

ਇਸ ਸਬੰਧ ਵਿਚ ਸੰਘਰਸ਼ ਕਰਨ ਵਾਲੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਸ਼ਹਾਦਤ ਨੂੰ ਸਤਿਕਾਰ ਅਤੇ ਬਾਪੂ ਸੂਰਤ ਸਿੰਘ ਦੇ ਯਤਨਾਂ ਦੀ ਸ਼ਲਾਘਾ ਸਮੂਹ ਕਮੇਟੀ ਮੈਂਬਰਾਂ ਨੇ ਕੀਤੀ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਬੀਤੇ ਸਾਲ ਹੋਲਾ ਮਹੱਲ ਮੌਕੇ ਕੋਵਿਡ ਪਾਬੰਦੀਆਂ ਦੌਰਾਨ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਗਰ ਕੀਰਤਨ ਸਜਾਉਣ ਕਾਰਨ ਜਿਨ੍ਹਾਂ 465 ਸਿੱਖਾਂ ’ਤੇ ਕੇਸ ਦਰਜ ਹੋਏ ਹਨ, ਉਨ੍ਹਾਂ ਦੀ ਪੈਰਵਾਈ ਵੀ ਕੀਤੀ ਜਾਵੇਗੀ।

 

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

rajwinder kaur

This news is Content Editor rajwinder kaur