ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SGPC ਨੇ ਘੜੀ ਨਵੀਂ ਰਣਨੀਤੀ, ਕੀਤਾ ਇਹ ਐਲਾਨ (ਵੀਡੀਓ)
Friday, Sep 02, 2022 - 04:58 PM (IST)
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਵਿਸ਼ੇਸ਼ ਇਕੱਤਰਤਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਈ ਅਹਿਮ ਫ਼ੈਸਲੇ ਲਏ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਐਲਾਨ ਕੀਤਾ ਕਿ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ 12 ਸਤੰਬਰ,2022 ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਵਰਕਰਾਂ ਵਲੋਂ ਕਾਲੇ ਚੋਲੇ ਪਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਮਾਣ ਵਾਲੀ ਗੱਲ, ਰੂਹਬਾਨੀ ਕੌਰ ਨੂੰ ਯੂਨੀਵਰਸਿਟੀ ਆਫ਼ ਟੋਰਾਂਟੋ ਤੋਂ ਮਿਲੀ 1 ਕਰੋੜ ਤੋਂ ਵੱਧ ਦੀ ਸਕਾਲਿਰਸ਼ਿਪ
ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਲਈ ਇਕ ਪੱਤਰ ਲਿਖਿਆ ਸੀ, ਜਿਸ ਦਾ ਅਜੇ ਤੱਕ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪਹਿਲਾਂ ਵੀ ਪੱਤਰ ਲਿਖ ਚੁੱਕੇ ਹਨ, ਜਿਨ੍ਹਾਂ ਦਾ ਕੋਈ ਜਵਾਬ ਨਹੀਂ ਆਇਆ। ਅਸੀਂ ਪ੍ਰਧਾਨ ਮੰਤਰੀ ਨੂੰ ਇਹ ਮੰਗ ਕਰਦੇ ਹਾਂ ਕਿ ਜਿਨ੍ਹਾਂ ਸਿੰਘਾਂ ਦੀਆਂ ਸਜਾਵਾਂ ਪੂਰੀਆਂ ਹੋ ਗਈਆਂ ਹਨ, ਉਨ੍ਹਾਂ ਨੂੰ ਰਿਹਾਅ ਕਰ ਦੇਣ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਦੇ ਖਾਲਸਾ ਨਗਰ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਕਮੇਟੀ ਵੱਲੋਂ ਇਕ ਦਸਤਖੀ ਮੁਹਿੰਮ ਵੀ ਚਲਾਈ ਜਾਵੇਗੀ, ਜਿਸ ’ਚ ਲੋਕਾਂ ਦਾ ਸਹਿਯੋਗ ਮੰਗਿਆ ਜਾਵੇਗਾ। ਇਸ ਦਸਤਖੀ ਮੁਹਿੰਮ ’ਚ ਸਮੁੱਚੇ ਪੰਜਾਬ ਵਾਸੀਆਂ ਦੇ ਦਸਤਖ਼ ਅਤੇ ਉਨ੍ਹਾਂ ਦੇ ਮੋਬਾਈਲ ਨੰਬਰ ਦਿੱਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਹੁਣ ਮੰਗ-ਪੱਤਰ ਨਹੀਂ ਸਗੋਂ ਧਰਨੇ-ਪ੍ਰਦਰਸ਼ਨ ਕੀਤੇ ਜਾਣਗੇ।