ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ
Wednesday, May 11, 2022 - 05:19 PM (IST)
ਅੰਮ੍ਰਿਤਸਰ (ਸਰਬਜੀਤ, ਗੁਰਿੰਦਰ ਸਾਗਰ) - ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਸੁਖਬੀਰ ਬਾਦਲ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਸਿੱਖ ਕੌਮ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਸਿੰਘ ਸਾਹਿਬ ਨੇ ਸਿਰੋਪਾਓ ਦੀ ਬਖਸ਼ਿਸ਼ ਭੇਟ ਕੀਤੀ।
ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ
ਦੱਸ ਦੇਈਏ ਕਿ SGPC ਵੱਲੋਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਇਕ ਪੰਥਕ ਇਕੱਠ ਸੱਦਿਆ ਗਿਆ ਸੀ, ਜਿਸ ’ਚ ਸੁਖਬੀਰ ਬਾਦਲ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸਿੱਖ ਜਥੇਬੰਦੀਆਂ ਦੇ ਹੱਕ ’ਚ ਹਮੇਸ਼ਾਂ ਆਵਾਜ਼ ਚੁੱਕੀ ਜਾਂਦੀ ਰਹੀ ਹੈ। ਜਦੋਂ ਰਾਜੋਆਣਾ ਦੀ ਫਾਂਸੀ ਦੀ ਗੱਲ ਹੋਈ ਸੀ ,ਉਸ ਵੇਲੇ ਵੀ ਸ਼੍ਰੋਮਣੀ ਅਕਾਲੀ ਦਲ ਨੇ ਫਾਂਸੀ ਨੂੰ ਰੱਦ ਕਰਵਾਉਣ ਵਾਸਤੇ ਹਰੇਕ ਵਰਗ ਨਾਲ ਮੁਲਾਕਾਤ ਕੀਤੀ ਸੀ।
ਪੜ੍ਹੋ ਇਹ ਵੀ ਖ਼ਬਰ: ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚ ਬੰਦ ਹੋਏ ਨੂੰ 27-27 ਸਾਲ ਹੋ ਚੁੱਕੇ ਹਨ, ਜਿਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਬਹੁਤ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਵਾ ਦਿੱਤਾ ਜਾਂਦਾ, ਉਦੋਂ ਤੱਕ ਉਹ ਟਿਕ ਕੇ ਨਹੀਂ ਬੈਠਣਗੇ। ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਤੋਂ ਬਾਅਦ ਹੀ ਮੈਂ ਦਮ ਲਵਾਂਗਾ।
ਪੜ੍ਹੋ ਇਹ ਵੀ ਖ਼ਬਰ: ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ: ਲਾਸ਼ਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ’ਚ ਹੋਇਆ ਇਹ ਖ਼ੁਲਾਸਾ