ਪੰਜਾਬ 'ਚ ਸਰਹੱਦ 'ਤੇ BSF ਦੀ ਵੱਡੀ ਕਾਰਵਾਈ, ਬੰਗਲਾਦੇਸ਼ੀ ਤੇ ਪਾਕਿਸਤਾਨੀ ਨਾਗਰਿਕਾਂ ਨੂੰ ਕੀਤਾ ਕਾਬੂ

03/09/2023 11:15:59 PM

ਨਵੀਂ ਦਿੱਲੀ/ਅੰਮ੍ਰਿਤਸਰ (ਭਾਸ਼ਾ): ਸੀਮਾ ਸੁਰੱਖਿਆ ਬੱਲ (BSF) ਨੇ ਕੌਮਾਂਤਰੀ ਸਰਹੱਦ ਰਾਹੀਂ ਭਾਰਤ ਵਿਚ ਘੁਸਪੈਠ ਕਰ ਰਹੇ ਇਕ ਬੰਗਲਾਦੇਸ਼ੀ ਤੇ ਇਕ ਪਾਕਿਸਤਾਨੀ ਨਾਗਰਿਕ ਨੂੰ ਵੱਖ-ਵੱਖ ਮਾਮਲਿਆਂ ਵਿਚ ਫੜਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ ਸ੍ਰੀ ਦਰਬਾਰ ਸਾਹਿਬ ਨਤਮਸਤਕ; ਪੈਟਰੋਲ-ਗੈਸ ਦੀਆਂ ਕੀਮਤਾਂ 'ਚ ਵਾਧੇ ਦੀ ਦੱਸੀ ਵਜ੍ਹਾ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬੀ.ਐੱਸ.ਐੱਫ. ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਮਾਮਲੇ ਵਿਚ ਅੰਮ੍ਰਿਤਸਰ ਸੈਕਟਰ ਵਿਚ ਰਾਜਾਤਾਲ ਸੀਮਾ ਚੌਕੀ ਨੇੜੇ ਬੀਤੀ ਰਾਤ ਬੰਗਲਾਦੇਸ਼ੀ ਵਿਅਕਤੀ ਨੂੰ ਫੜਿਆ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਡਿਊਟੀ 'ਤੇ ਤਾਇਨਾਤ ਬੀ.ਐੱਸ.ਐੱਫ. ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਵਿਅਕਤੀ 'ਤੇ ਗੋਲ਼ੀ ਚਲਾਈ ਤੇ ਫਿਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਵਿਅਕਤੀ ਬੰਗਲਾਦੇਸ਼ੀ ਨਾਗਰਿਕ ਹੈ। ਉਸ ਤੋਂ ਹੋਰ ਪੁੱਛਗਿੱਛ ਦੇ ਅਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਨਿਰਮਲਾ ਸੀਤਾਰਮਣ ਨੇ ਅਮਰੀਕੀ ਵਣਜ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ ਤੇ ਨਿਵੇਸ਼ ਵਧਾਉਣ 'ਤੇ ਕੀਤੀ ਚਰਚਾ

ਉੱਧਰ, ਇਕ ਪਾਕਿਸਤਾਨੀ ਵਿਅਕਤੀ ਨੂੰ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਚੌਕੀ 'ਨਿੱਕਾ' ਨੇੜਿਓਂ ਸਰਹੱਦ ਤੋਂ ਦੁਪਹਿਰ ਨੂੰ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਘੁਸਪੈਠੀਏ ਨੇ ਕੌਮਾਂਤਰੀ ਸੀਮਾ ਪਾਰ ਕਰ ਲਈ ਸੀ ਤੇ ਭਾਰਤੀ ਖੇਤਰ ਵਿਚ ਦਾਖ਼ਲ ਹੋ ਚੁੱਕਿਆ ਸੀ। ਸ਼ੁਰੂਆਤੀ ਪੁੱਛਗਿੱਛ ਵਿਚ ਉਸ ਨੇ ਆਪਣਾ ਨਾਂ ਆਮਿਰ ਰਜ਼ਾ ਦੱਸਿਆ ਹੈ ਜੋ ਪਾਕਿਸਤਾਨਦੇ ਸਿਆਲਕੋਟ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News